ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ

Monday, Jun 02, 2025 - 05:26 PM (IST)

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਭਰਾਵਾਂ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ )-ਕਿਸੇ ਰੰਜਿਸ਼ ਦੇ ਚਲਦਿਆਂ ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਦੋ ਭਰਾਵਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਿੰਸਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪ੍ਰੇਮਪੁਰ ਦੇ ਬਿਆਨ ਦੇ ਆਧਾਰ 'ਤੇ ਸੰਦੀਪ ਸਿੰਘ ਉਰਫ਼ ਰਵੀ ਅਤੇ ਬਿਕਰਮ ਸਿੰਘ ਉਰਫ਼ ਸਾਬੀ ਪੁੱਤਰ ਸਤਨਾਮ ਸਿੰਘ ਵਾਸੀ ਬਹਾਦਰਪੁਰ ਖ਼ਿਲਾਫ਼ ਦਰਜ ਕੀਤਾ ਹੈ।  

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ
ਆਪਣੇ ਬਿਆਨ ਵਿਚ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਜਦੋਂ ਉਹ 31 ਮਈ ਦੀ ਦੇਰ ਸ਼ਾਮ ਨੂੰ ਆਪਣੇ ਚਾਚੇ ਦੇ ਲੜਕੇ ਸ਼ਰਨਦੀਪ ਸਿੰਘ ਨਾਲ ਡੇਰਾ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਬੇਗੋਵਾਲ ਸੇਵਾ ਕਰਨ ਜਾ ਰਿਹਾ ਸੀ ਤਾਂ ਰਾਹ ਉਨ੍ਹਾਂ ਨੂੰ ਜਬਰੀ ਰੋਕ ਕੇ ਕਾਰ ਸਵਾਰ ਉਕਤ ਮੁਲਜ਼ਮਾਂ ਨੇ ਦਾਤਰ ਦਾ ਵਾਰ ਕਰਕੇ ਉਸ ਨੂੰ ਅਤੇ ਉਸ ਦੇ ਚਾਚੇ ਦੇ ਲੜਕੇ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News