ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Sunday, Aug 09, 2026 - 07:01 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਤਲਵਾੜਾ (ਜੋਸ਼ੀ)-ਤਲਵਾੜਾ ਪੁਲਸ ਵੱਲੋਂ ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਦੋ ਨੌਜਵਾਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਐੱਸ. ਆਈ. ਅਨਿਲ ਕੁਮਾਰ ਪੁਲਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ 'ਚ ਦੌਲਤਪੁਰ ਚੌਕ ਵੱਲ ਜਾ ਰਹੇ ਸਨ। ਜਦੋਂ ਪੁਲਸ ਟੀਮ ਮਹਾਰਾਣਾ ਪ੍ਰਤਾਪ ਚੌਕ ਨੇੜੇ ਕਾਲੀ ਮਾਤਾ ਮੰਦਰ ਰੋਡ 'ਤੇ ਪੁੱਜੀ ਤਾਂ ਉੱਥੇ ਸੜਕ ਕਿਨਾਰੇ ਖੜ੍ਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ। 

ਇਹ ਵੀ ਪੜ੍ਹੋ: ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਇਸ ਤੋਂ ਬਾਅਦ ਪੁਲਸ ਨੇ ਦੋਹਾਂ ਨੂੰ ਹਿਰਾਸਤ 'ਚ ਲੈ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਡੋਪ ਟੈਸਟ ਕਰਵਾਇਆ, ਜਿੱਥੇ ਦੋਵਾਂ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ। ਥਾਣਾ ਮੁਖੀ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਕੁਲਦੀਪ ਸਿੰਘ ਉਰਫ਼ ਦੀਪੂ ਅਤੇ ਸਚਿਨ ਚੌਧਰੀ ਖ਼ਿਲਾਫ਼ ਥਾਣਾ ਤਲਵਾੜਾ ਵਿਖੇ ਐੱਨ. ਡੀ. ਪੀ . ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News