ਨਾਬਾਲਗ ਕੁੜੀ ਨਾਲ ਵਿਆਹ ਕਰਵਾਉਣ ਵਾਲੇ ਇਕ ਅਣਪਛਾਤੇ ਵਿਅਕਤੀ ''ਤੇ ਮਾਮਲਾ ਦਰਜ
Wednesday, Sep 16, 2026 - 04:14 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਵਿਖੇ ਇਕ 14 ਸਾਲਾ ਨਾਬਾਲਗ ਕੁੜੀ ਨਾਲ ਬਾਲ ਵਿਆਹ ਕਰਵਾਉਣ ਦੇ ਦੋਸ਼ ਹੇਠ ਇਕ ਅਣਪਛਾਤੇ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹਾਜੀਪੁਰ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਸੀ. ਡੀ. ਪੀ. ਓ. ਹਾਜੀਪੁਰ ਵੱਲੋਂ ਇਕ ਲਿਖ਼ਤੀ ਸ਼ਿਕਾਇਤ ਪੱਤਰ ਪ੍ਰਾਪਤ ਹੋਇਆ ਸੀ। ਇਹ ਸ਼ਿਕਾਇਤ ਪੱਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ (ਹੁਸ਼ਿਆਰਪੁਰ) ਵੱਲੋਂ ਭੇਜੀਆਂ ਗਈਆਂ ਹਦਾਇਤਾਂ ਅਤੇ ਜਾਂਚ ਦੇ ਆਧਾਰ 'ਤੇ ਤਿਆਰ ਕੀਤਾ ਗਿਆ ਸੀ ।
ਸ਼ਿਕਾਇਤ ਮੁਤਾਬਕ ਬਲਾਕ ਅਤੇ ਪੁਲਸ ਸਟੇਸ਼ਨ ਹਾਜੀਪੁਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਇਕ ਪਿੰਡ ਦੀ ਮਹਿਜ਼ 14 ਸਾਲ ਦੀ ਨਾਬਾਲਗ ਕੁੜੀ ਦਾ ਵਿਆਹ ਇਕ ਅਣਪਛਾਤੇ ਵਿਅਕਤੀ ਨਾਲ ਕਰਵਾਇਆ ਗਿਆ ਹੈ, ਜੋਕਿ ਬਾਲ ਵਿਆਹ ਰੋਕੂ ਕਾਨੂੰਨ ਦੀ ਸਿੱਧੀ ਉਲੰਘਣਾ ਹੈ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਐੱਸ. ਐੱਚ. ਓ. ਨੇ ਦੱਸਿਆ ਕਿ ਸੀ. ਡੀ. ਪੀ. ਓ. ਵੱਲੋਂ ਮਿਲੀ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦੇ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਤੁਰੰਤ ਕਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਅਤੇ ਬਾਲ ਵਿਆਹ 'ਚ ਸ਼ਾਮਲ ਹੋਰਨਾਂ ਜ਼ਿੰਮੇਵਾਰ ਵਿਅਕਤੀਆਂ ਦੀ ਭੂਮਿਕਾ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
