ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਹੋਇਆ
Sunday, Feb 09, 2025 - 01:30 PM (IST)
![ਨਾਬਾਲਗ ਕੁੜੀ ਨੂੰ ਵਰਗਲਾ ਕੇ ਲਿਜਾਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਹੋਇਆ](https://static.jagbani.com/multimedia/2018_8image_01_34_459840000mising222.jpg)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਇਲਾਕੇ ਦੇ ਕਿਸੇ ਪਿੰਡ ਨਾਲ ਸੰਬੰਧਤ ਨਾਬਾਲਗ ਸਕੂਲ ਵਿਦਿਆਰਥਣ ਨੂੰ ਵਿਆਹ ਕਰਵਾਉਣ ਦਾ ਲਾਰਾ ਲਗਾ ਕੇ ਵਰਗਲਾ ਕੇ ਕਿਧਰੇ ਲੈ ਕੇ ਜਾਣ ਵਾਲੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਲੜਕੀ ਦੀ ਮਾਤਾ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ 16 ਵਰ੍ਹਿਆਂ ਦੀ ਧੀ 6 ਫਰਵਰੀ ਨੂੰ ਰੋਜ਼ਾਨਾ ਦੀ ਤਰਾਂ ਘਰੋਂ ਸਕੂਲ ਗਈ ਪਰ ਘਰ ਨਹੀਂ ਪਰਤੀ। ਉਸ ਨੇ ਸ਼ੱਕ ਜਾਹਰ ਕੀਤਾ ਕਿ ਕੋਈ ਵਿਆਕਤੀ ਨੂੰ ਵਿਆਹ ਕਰਵਾਉਣ ਲਈ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਏ. ਐੱਸ. ਆਈ. ਮਨਿੰਦਰ ਕੌਰ ਦੀ ਅਗਵਾਈ ਵਿਚ ਮੁਲਜ਼ਮ ਅਤੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e