ਖੇਤਾਂ ’ਚ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

11/16/2023 6:28:45 PM

ਨਵਾਂਸ਼ਹਿਰ (ਤ੍ਰਿਪਾਠੀ)- ਖੇਤਾਂ ’ਚ ਪਰਾਲੀ ਨੂੰ ਅੱਗ ਲਾਉਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਔੜ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਆਈ. ਸੁਰਿੰਦਰ ਸਿੰਘ ਨੇ ਦੱਸਿਆ ਕਿ ਪਰਾਲੀ ਸਾੜਨ ’ਤੇ ਪਾਬੰਦੀ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲੈਣ ਲਈ ਉਨ੍ਹਾਂ ਦੀ ਪੁਲਸ ਪਾਰਟੀ ਕਸਬਾ ਔੜ ਤੋਂ ਪਿੰਡ ਫਾਂਬੜਾ ਵੱਲ ਗਸ਼ਤ ਕਰ ਰਹੀ ਸੀ ਕਿ ਜਦੋਂ ਪੁਲਸ ਪਾਰਟੀ ਪੁਲੀ ਡਰੇਨ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਖੇਤਾਂ ਕੋਲ ਖੜ੍ਹਾ ਪਰਾਲੀ ਨੂੰ ਅੱਗ ਲਗਾ ਰਿਹਾ ਸੀ। 

ਇਹ ਵੀ ਪੜ੍ਹੋ: ਪਹਿਲਾਂ ਪ੍ਰੇਮ ਜਾਲ 'ਚ ਫਸਾਇਆ, ਫਿਰ ਕੁੜੀ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਕਰ ਦਿੱਤਾ ਵੱਡਾ ਕਾਂਡ

ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਪਾਰਟੀ ਨੇੜੇ ਪੁੱਜੀ ਤਾਂ ਉਕਤ ਵਿਅਕਤੀ ਹਨੇਰੇ ਦਾ ਫਾਇਦਾ ਉਠਾ ਕੇ ਉਥੋਂ ਫਰਾਰ ਹੋ ਗਿਆ। ਉਕਤ ਅਣਪਛਾਤੇ ਵਿਅਕਤੀ ਨੇ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਥਾਣਾ ਔੜ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮਾਂ ਨੇ ਚਾਵਾਂ ਨਾਲ ਸਕੂਲ ਭੇਜਿਆ 15 ਸਾਲਾ ਇਕਲੌਤਾ ਪੁੱਤ, ਅਚਾਨਕ ਮੌਤ ਦੀ ਖ਼ਬਰ ਸੁਣ ਹੋਈ ਬੇਸੁੱਧ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

shivani attri

This news is Content Editor shivani attri