8,76,000 ਦੀ ਆਨਲਾਈਨ ਠੱਗੀ ਕਰਨ ''ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

Friday, Oct 02, 2026 - 07:25 PM (IST)

8,76,000 ਦੀ ਆਨਲਾਈਨ ਠੱਗੀ ਕਰਨ ''ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)- ਥਾਣਾ ਸਾਈਬਰ ਕ੍ਰਾਈਮ ਪੁਲਸ ਨੇ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਅਮਨਦੀਪ ਕੌਰ ਪੁੱਤਰੀ ਸ਼ੰਭੂ ਰਾਮ (ਨਿਵਾਸੀ ਬੀਹੜਾ, ਮਾਹਿਲਪੁਰ) ਨੇ ਦੱਸਿਆ ਕਿ ਉਹ ਘਰੇਲੂ ਕੰਮ ਕਰਦੀ ਹੈ। 25 ਜੂਨ ਨੂੰ ਬਾਅਦ ਦੁਪਹਿਰ 2 ਵਜੇ ਇੰਸਟਾਗ੍ਰਾਮ 'ਤੇ ਕੈਨੇਡਾ ਭੇਜਣ ਵਾਲਾ ਇਸ਼ਤਿਹਾਰ ਵੇਖਿਆ, ਜਿਸ ’ਚ ਇਕ ਮੋਬਾਇਲ ਨੰਬਰ ਦਿੱਤਾ ਹੋਇਆ ਸੀ। ਉਸ ਨੇ ਉਸ ਫ਼ੋਨ ਨੰਬਰ ’ਤੇ ਗੱਲ ਕੀਤੀ ਤਾਂ ਵਿਅਕਤੀ ਨੇ ਕਿਹਾ ਕਿ ਉਹ ਸਰਕਾਰ ਤੋਂ ਮਨਜ਼ੂਰਸ਼ੁਦਾ ਏਜੰਟ ਅੰਬੈਂਸੀ ਕੈਨੇਡਾ ਤੋਂ ਬੋਲਦਾ ਹੈ, ਜਿਸ ਨੇ ਆਪਣਾ ਨਾਂ ਜਗਮੋਹਨ ਸਿੰਘ ਦੱਸਿਆ। ਉਸ ਨੇ ਕਿਹਾ ਕਿ ਉਹ ਘੱਟ ਪੈਸਿਆਂ ਵਿਚ ਕੈਨੇਡਾ ਭੇਜਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ

ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਕਰੀਬ 1,32,000 ਕਢਵਾ ਕੇ ਕੁੱਲ੍ਹ 8,76,000 ਰੁਪਏ ਦੀ ਆਨਲਾਈਨ ਠੱਗੀ ਕੀਤੀ ਗਈ। ਇਸ ਸਬੰਧੀ ਉਸ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਦਿੱਤੀ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ, ਵੀਡੀਓ ਵਾਇਰਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News