ਕੁੱਟਮਾਰ ਕਰਨ ਦੇ ਦੋਸ਼ ’ਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ

Thursday, Mar 19, 2026 - 11:52 AM (IST)

ਕੁੱਟਮਾਰ ਕਰਨ ਦੇ ਦੋਸ਼ ’ਚ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਮਾਡਲ ਟਾਊਨ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਜਤ ਸ਼ਰਮਾ ਪੁੱਤਰ ਮਦਨ ਗੋਪਾਲ ਸ਼ਰਮਾ ਨਿਵਾਸੀ ਸ਼ੀਸ਼ ਮਹਿਲ ਬਾਜ਼ਾਰ ਥਾਣਾ ਸਿਟੀ ਨੇ ਦੱਸਿਆ ਕਿ 17 ਮਾਰਚ ਨੂੰ ਸ਼ਾਮ ਪੌਣੇ 7 ਵਜੇ ਉਹ ਗਊਸ਼ਾਲਾ ਬਾਜ਼ਾਰ ਦੁਕਾਨ ਦੀ ਉਗਰਾਹੀ ਕਰਨ ਲਈ ਗਿਆ ਸੀ ਤਾਂ ਪਿੱਛਿਆਂ ਇਕ ਬਾਈਕ ’ਤੇ ਅਣਪਛਾਤੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਉਸ ਦੀ ਐਕਟਿਵਾ ’ਚ ਬਾਈਕ ਮਾਰ ਦਿੱਤੀ ਅਤੇ ਉਸ ਨੂੰ ਹੇਠਾਂ ਸੁੱਟ ਦਿੱਤਾ।

ਇਹ ਵੀ ਪੜ੍ਹੋ: ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ ਪੰਜਾਬ ’ਚ 33 ਅਹੁਦੇ ਸੱਖਣੇ

ਉਨ੍ਹਾਂ ’ਚੋਂ ਇਕ ਵਿਅਕਤੀ ਨੇ ਉਸ ਦੇ ਸਿਰ ’ਚ ਕੋਈ ਤਿੱਖੀ ਚੀਜ਼ ਮਾਰੀ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ। ਦੁਕਾਨਦਾਰ ਇਕੱਠੇ ਹੋਣ ’ਤੇ ਅਣਪਛਾਤੇ ਵਿਅਕਤੀ ਧਮਕੀਆਂ ਦਿੰਦੇ ਹੋਏ ਅਤੇ ਗਾਲ੍ਹਾਂ ਕੱਢਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੇ ਆਪਣੇ ਚਾਚੇ ਸੰਜੀਵ ਸ਼ਰਮਾ ਨੂੰ ਫ਼ੋਨ ਕੀਤਾ ਤਾਂ ਚਾਚਾ ਅਤੇ ਭਰਾ ਆਸ਼ੀਸ਼ ਸ਼ਰਮਾ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਉਸ ਨੂੰ ਐਕਟਿਵਾ ’ਤੇ ਬਿਠਾ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਪੁਲਸ ਨੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News