ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਅਣਪਛਾਤੇ ਜ਼ਮੀਨ ਮਾਲਕਾਂ ਖ਼ਿਲਾਫ਼ ਮਾਮਲਾ ਦਰਜ

Saturday, Dec 23, 2023 - 12:19 PM (IST)

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਅਣਪਛਾਤੇ ਜ਼ਮੀਨ ਮਾਲਕਾਂ ਖ਼ਿਲਾਫ਼ ਮਾਮਲਾ ਦਰਜ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਪਿੰਡ ਮੰਗੂਵਾਲ ਦੀਵਾੜੀ ਵਿਖੇ ਵੱਡੇ ਪੱਧਰ ’ਤੇ ਪਹਾੜ ਦੀ ਪੁਟਾਈ ਕਰਕੇ ਨਾਜਾਇਜ਼ ਮਾਈਨਿੰਗ ਕਰਨ ਅਤੇ ਇੱਟਾਂ ਦੇ ਭੱਠੇ ’ਤੇ ਪਹਾੜੀ ਮਿੱਟੀ ਡੰਪ ਕਰਨ ਦੇ ਮਾਮਲੇ ’ਤੇ ਕਾਰਵਾਈ ਕਰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਅਣਪਛਾਤੇ ਜ਼ਮੀਨ ਮਾਲਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਭਰਤਗੜ੍ਹ ਦੇ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਜੂਨੀਅਰ ਇੰਜੀਨੀਅਰ ਕਮ ਮਾਈਨਿੰਗ ਇੰਸਪੈਕਟਰ ਸਬ ਡਿਵੀਜ਼ਨ ਰੂਪਨਗਰ ਸਰਬਜੀਤ ਸਿੰਘ ਨੇ ਪੁਲਸ ਚੌਂਕੀ ਭਰਤਗੜ੍ਹ ਵਿਖੇ 20 ਦਸੰਬਰ ਨੂੰ ਲਿਖਤੀ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਪਿੰਡ ਮੰਗੂਵਾਲ ਦੀਵਾੜੀ ਵਿਖੇ ਉਕਤ ਜ਼ਮੀਨ ’ਤੇ ਮਿੱਟੀ ਦੀ ਤਾਜ਼ਾ ਮਾਈਨਿੰਗ ਹੋਈ ਪਾਈ ਗਈ ਹੈ ਪਰ ਮੌਕੇ ’ਤੇ ਕੋਈ ਵੀ ਮਸ਼ੀਨ ਜਾਂ ਟਰੈਕਟਰ ਟਰਾਲੀ ਖੜ੍ਹੇ ਨਹੀਂ ਮਿਲੇ। ਉਨ੍ਹਾਂ ਦੱਸਿਆ ਕਿ ਉਕਤ ਥਾਂ ਦੀ ਕੋਆਰਡੀਨੇਟਸ 31.068964 ਅਤੇ 76.608866 ਲੋਕੇਸ਼ਨ ਮੰਗੂਵਾਲ ਦੀ ਹੈ, ਜਿੱਥੇ ਮਿੱਟੀ ਦਾ ਪਹਾੜ ਪੁੱਟਿਆ ਗਿਆ ਹੈ। ਭਰਤਗੜ੍ਹ ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਦੁਆਰਾ ਮਾਈਨਿੰਗ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਅਣਪਛਾਤੇ ਜ਼ਮੀਨ ਮਾਲਕਾਂ ਖ਼ਿਲਾਫ਼ ਮਾਈਨਿੰਗ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ, 2 ਕੈਦੀਆਂ ਨੇ ਕੀਤੀ ਖ਼ੁਦਕੁਸ਼ੀ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਜ਼ਿਕਰਯੋਗ ਹੈ ਕਿ ਪਿੰਡ ਮੰਗੂਵਾਲ ਦੀਵਾੜੀ ਵਿਖੇ ਪਹਾੜਾਂ ਦੀ ਕਟਾਈ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਮਾਈਨਿੰਗ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਕੁਝ ਹੱਦ ਤਕ ਵਿਵਾਦਾਂ ਵਿਚ ਘਿਰਦੀ ਨਜ਼ਰ ਆ ਰਹੀ ਹੈ ਕਿਉਂਕਿ ਵਿਭਾਗ ਵੱਲੋਂ ਅਣਪਛਾਤੇ ਜ਼ਮੀਨ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜ ਦੀ ਮਿੱਟੀ ਚੁੱਕਣ ਵਾਲੇ ਭੱਠਾ ਮਾਲਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਜਦਕਿ ਇਹ ਮਾਮਲਾ ਸਾਹਮਣੇ ਆਉਣ ’ਤੇ ਜ਼ਮੀਨ ਮਾਲਕਾਂ ਦੇ ਨੁਮਾਇੰਦਿਆਂ ਅਤੇ ਭੱਠਾ ਮਾਲਕ ਨੇ ਵਿਭਾਗ ਦੀ ਪਰਮਿਸ਼ਨ ਦੇ ਨਾਲ ਲੋੜੀਂਦੀ ਫ਼ੀਸ ਜਮ੍ਹਾ ਕਰਵਾ ਕੇ ਕੰਮ ਕਰਨ ਦਾ ਦਾਅਵਾ ਕੀਤਾ ਸੀ। ਇਸ ਸਬੰਧੀ ਜਦੋਂ ਮਾਈਨਿੰਗ ਵਿਭਾਗ ਦੇ ਭਰਤਗੜ੍ਹ ਜ਼ੋਨ ਦੇ ਜੇ. ਈ. ਸਰਬਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੌਕੇ ’ਤੇ ਕੋਈ ਵਿਅਕਤੀ ਜਾਂ ਜ਼ਮੀਨ ਮਾਲਕ ਨਹੀਂ ਮਿਲਿਆ ਸੀ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News