ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਨਾਮਾਲੂਮ ਖ਼ਿਲਾਫ਼ ਕੇਸ ਦਰਜ
Monday, Sep 29, 2025 - 05:46 PM (IST)

ਗੜ੍ਹਸ਼ੰਕਰ (ਭਾਰਦਵਾਜ)- ਥਾਣਾ ਗੜ੍ਹਸ਼ੰਕਰ ਵਿਖੇ ਏ. ਐੱਸ. ਆਈ. ਸਤਨਾਮ ਸਿੰਘ ਦੇ ਬਿਆਨ 'ਤੇ ਕਾਰਵਾਈ ਕਰਦੇ ਹੋਏ ਪਨਾਮ ਨੇੜੇ ਕਿਸਾਨ ਦੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ਹੇਠ ਨਾਮਾਲੂਮ ਵਿਅਕਤੀ ਖ਼ਿਲਾਫ਼ ਧਾਰਾ 223 ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਸਤਨਾਮ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਹਾਜੀਪੁਰ-ਪਨਾਮ ਰੋਡ 'ਤੇ 3/4 ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੋਈ ਹੈ। ਉਨ੍ਹਾਂ ਮੌਕੇ 'ਤੇ ਜਾ ਕੇ ਤਸਦੀਕ ਕੀਤਾ ਕਿ ਨਾਮਾਲੂਮ ਵਿਅਕਤੀ ਨੇ ਖੇਤਾਂ ਵਿਚ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ਸਬੰਧੀ ਨਾਮਾਲੂਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: Punjab: ਰੇਲਵੇ ਵਿਭਾਗ ਦੀ ਵੱਡੀ ਕਾਰਵਾਈ! 62 ਯਾਤਰੀਆਂ ਨੂੰ ਲੱਗਾ 32 ਹਜ਼ਾਰ ਰੁਪਏ ਦਾ ਜੁਰਮਾਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8