ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Monday, Jun 29, 2026 - 04:31 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਵੱਲੋਂ ਨਸ਼ੇ ਦੀ ਹਾਲਤ 'ਚ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ, ਉਸ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਮਗਰੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਵਿੰਦਰ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਹਾਜੀਪੁਰ ਦੇ ਟੀ-ਪੁਆਇੰਟ ਨਾਕੇ ’ਤੇ ਮੌਜੂਦ ਸਨ। ਇਸੇ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਅਨਿਲ ਕੁਮਾਰ ਨਾਂ ਦਾ ਇਕ ਵਿਅਕਤੀ ਨਸ਼ੇ ਦੀ ਲੋਰ ’ਚ ਪਿੰਡ ਭੁੱਲੋਵਾਲ ਦੇ ਨਜ਼ਦੀਕ ਘੁੰਮ ਰਿਹਾ ਹੈ।

ਇਹ ਵੀ ਪੜ੍ਹੋ: ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਸੂਚਨਾ ਦੇ ਆਧਾਰ ’ਤੇ ਏ. ਐੱਸ. ਆਈ. ਨੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਉਕਤ ਦੀ ਪਛਾਣ ਅਨਿਲ ਕੁਮਾਰ ਪੁੱਤਰ ਰਾਮ ਸਿੰਘ, ਵਾਸੀ ਭੁੱਲੋਵਾਲ ਵਜੋਂ ਦੱਸੀ ਗਈ। ਡੋਪ ਟੈਸਟ ਦੌਰਾਨ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਹਾਜੀਪੁਰ ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News