ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Wednesday, Aug 26, 2026 - 06:44 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ (ਜੋਸ਼ੀ)-ਹਾਜੀਪੁਰ ਪੁਲਸ ਨੇ ਇਕ ਨੌਜਵਾਨ ਦਾ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏ. ਐੱਸ. ਆਈ. ਗੁਰਵਿੰਦਰਜੀਤ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਦਗਨ ਵੱਲ ਜਾ ਰਹੇ ਸਨ । ਜਦੋਂ ਉਹ ਪਿੰਡ ਭੁੱਲੇਵਾਲ ਨਹਿਰ ਦੀ ਪੁਲੀ ਨੇੜੇ ਪੁੱਜੇ ਤਾਂ ਸੜਕ ਕੰਢੇ ਝਾੜੀਆਂ ’ਚ ਇਕ ਨੌਜਵਾਨ ਸ਼ੱਕੀ ਹਾਲਾਤ 'ਚ ਬੈਠਾ ਵਿਖਾਈ ਦਿੱਤਾ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੁਲਸ ਦੀ ਰੇਡ! ਇਤਰਾਜ਼ਯੋਗ ਹਾਲਾਤ 'ਚ ਫੜੇ ਮੁੰਡੇ-ਕੁੜੀਆਂ

ਏ. ਐੱਸ. ਆਈ. ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਛਾਣ ਸੁਨੀਲ ਕੁਮਾਰ ਉਰਫ਼ ਕਾਕਾ ਪੁੱਤਰ ਕਸ਼ਮੀਰੀ ਲਾਲ, ਵਾਸੀ ਗੋਦਾਂ ਵਜੋਂ ਦੱਸੀ। ਪੁਲਸ ਵੱਲੋਂ ਉਕਤ ਨੌਜਵਾਨ ਦਾ ਸਿਵਲ ਹਸਪਤਾਲ ਮੁਕੇਰੀਆਂ ਤੋਂ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਟੈਸਟ ਰਿਪੋਰਟ ਦੇ ਆਧਾਰ ’ਤੇ ਹਾਜੀਪੁਰ ਪੁਲਸ ਨੇ ਸੁਨੀਲ ਕੁਮਾਰ ਉਰਫ਼ ਕਾਕਾ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News