ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ ਨੌਜਵਾਨ ਖਿਲਾਫ ਮਾਮਲਾ ਦਰਜ

12/30/2020 11:53:47 AM

ਨੂਰਪੁਰਬੇਦੀ(ਭੰਡਾਰੀ)-ਪੁਲਸ ਚੌਕੀ ਹਰਿਪੁਰ ਅਧੀਨ ਪੈਂਦੇ ਖੇਤਰ ਦੇ ਇਕ ਪਿੰਡ ਦੀ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾਉਣ ਦੇ ਦੋਸ਼ ਹੇਠ ਨੂਰਪੁਰਬੇਦੀ ਪੁਲਸ ਨੇ ਲਡ਼ਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਇਕ ਨੌਜਵਾਨ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ।

ਲਡ਼ਕੀ ਦੀ ਮਾਤਾ ਨੇ ਚੌਕੀ ਹਰਿਪੁਰ ਵਿਖੇ ਪੁਲਸ ਕੋਲ ਦਰਜ ਕਰਵਾਏ ਅਪਣੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਲਡ਼ਕੀ, ਜਿਸ ਦੀ ਉਮਰ 17 ਸਾਲ ਹੈ ਅਤੇ ਨਾਬਾਲਗ ਹੈ। ਬੀਤੇ ਦਿਨ ਵੀ ਰੋਜ਼ਾਨਾ ਦੀ ਤਰ੍ਹਾਂ ਸਿਖਲਾਈ ਸੈਂਟਰ ਵਿਖੇ ਗਈ ਸੀ ਪਰ ਕਾਫੀ ਦੇਰ ਬਾਅਦ ਵੀ ਜਦੋਂ ਲਡ਼ਕੀ ਸਿੱਖਲਾਈ ਸੈਂਟਰ ਤੋਂ ਘਰ ਵਾਪਸ ਨਾ ਪਰਤੀ ਤਾਂ ਉਸ ਦੀ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੱਧਰ ’ਤੇ ਹਰ ਜਗ੍ਹਾ ਭਾਲ ਕੀਤੀ ਗਈ ਪਰ ਜਦੋਂ ਉਸ ਦਾ ਕੁਝ ਵੀ ਪਤਾ ਨਾ ਲੱਗਾ ਤਾਂ ਲਡ਼ਕੀ ਦੀ ਗੁੰਮਸ਼ੁਦਗੀ ਬਾਰੇ ਥਾਣਾ ਨੂਰਪੁਰਬੇਦੀ ਅਧੀਨ ਪੈਂਦੀ ਪੁਲਸ ਚੌਕੀ ਹਰਿਪੁਰ ਵਿਖੇ ਇਸ ਦੀ ਸੂਚਨਾ ਦਿੱਤੀ ਗਈ।
ਲਡ਼ਕੀ ਦੇ ਪਰਿਵਾਰਕ ਮੈਂਬਰਾਂ ਨੇ ਸ਼ੱਕ ਜ਼ਾਹਿਰ ਕੀਤਾ ਕਿ ਕਥਿਤ ਮੁਲਜ਼ਮ ਨੌਜਵਾਨ ਉਨ੍ਹਾਂ ਦੀ ਨਾਬਾਲਗ ਲਡ਼ਕੀ ਨੂੰ ਵਿਆਹ ਕਰਵਾਉਣ ਦੇ ਝਾਂਸੇ ਨਾਲ ਵਰਗਲਾ ਕੇ ਕਿਧਰੇ ਲੈ ਗਿਆ ਹੈ। ਪੁਲਸ ਨੇ ਨਾਬਾਲਗ ਲਡ਼ਕੀ ਦੀ ਮਾਤਾ ਦੇ ਬਿਆਨਾਂ ’ਤੇ ਕਥਿਤ ਮੁਲਜ਼ਮ, ਜੋ ਲੁਧਿਆਣਾ ਜ਼ਿਲੇ ਨਾਲ ਸਬੰਧ ਰੱਖਦਾ ਹੈ, ਖਿਲਾਫ ਮਾਮਲਾ ਦਰਜ ਕਰ ਕੇ ਤੇਜ਼ੀ ਨਾਲ ਭਾਲ ਆਰੰਭ ਕਰ ਦਿੱਤੀ ਹੈ।


Aarti dhillon

Content Editor

Related News