ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Saturday, Sep 05, 2026 - 05:44 PM (IST)

ਡੋਪ ਟੈਸਟ ਪਾਜ਼ੇਟਿਵ ਆਉਣ ''ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਇਕ ਨੌਜਵਾਨ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਲਈ ਪਨਖੂਹ ਤੋਂ ਬੁੱਢਾਬੜ ਵਾਲੇ ਪਾਸੇ ਜਾ ਰਹੇ ਸਨ। ਜਦੋਂ ਪੁਲਸ ਟੀਮ ਲੀਚੀਆਂ ਦੇ ਬਾਗ਼ ਨੇੜੇ ਪੁੱਜੀ ਤਾਂ ਉੱਥੇ ਇਕ ਨੌਜਵਾਨ ਨਸ਼ੇ ਦੀ ਹਾਲਤ 'ਚ ਬੈਠਾ ਵਿਖਾਈ ਦਿੱਤਾ। ਪੁਲਸ ਵੱਲੋਂ ਪੁੱਛਗਿੱਛ ਕਰਨ ’ਤੇ ਉਸ ਨੇ ਆਪਣੀ ਪਛਾਣ ਸਰਬਜੀਤ ਸਿੰਘ ਉਰਫ਼ ਸਾਬੀ, ਪੁੱਤਰ ਸੋਮ ਰਾਜ, ਵਾਸੀ ਦੇਪੁਰ ਥਾਣਾ ਤਲਵਾੜਾ ਵਜੋਂ ਦੱਸੀ। 

ਇਹ ਵੀ ਪੜ੍ਹੋ: ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ
ਇਸ ਤੋਂ ਬਾਅਦ ਪੁਲਸ ਵੱਲੋਂ ਸਰਬਜੀਤ ਸਿੰਘ ਦਾ ਸਿਵਲ ਹਸਪਤਾਲ ਮੁਕੇਰੀਆਂ ਤੋਂ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਹਾਜੀਪੁਰ ਪੁਲਸ ਨੇ ਸਰਬਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News