ਨਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਸਬੰਧੀ ਕੇਸ ਦਰਜ
Monday, Mar 03, 2025 - 04:49 PM (IST)

ਦਸੂਹਾ (ਝਾਵਰ)- ਦਸੂਹਾ ਨੇੜੇ ਇੱਟਾਂ ਦਾ ਭੱਠਾ ਬਲੱਗਣ ਵਿਖੇ ਇਕ ਪ੍ਰਵਾਸੀ ਮਜ਼ਦੂਰ ਓਮ ਪ੍ਰਕਾਸ ਪੁੱਤਰ ਕੈਲਾਸੀ ਨੇ ਦਸੂਹਾ ਪੁਲਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦੀ 11 ਸਾਲ ਦੀ ਸੰਗੀਤਾ ਨਾਂ ਦੀ ਕੁੜੀ ਹੈ। ਉਸ ਨੂੰ ਬਲੱਗਣ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਧਰਮਿੰਦਰ ਸਿੰਘ ਪੁੱਤਰ ਧਰਮਵੀਰ ਸਿੰਘ ਕਿਤੇ ਵਰਗਲਾ ਕੇ ਵਿਆਹ ਕਰਾਉਣ ਦੀ ਨੀਅਤ ਨਾਲ ਲੈ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸਿਕੰਦਰ ਸਿੰਘ ਨੇ ਦੱਸਿਆ ਕਿ ਜਾਂਚ ਕਰਨ ਉਪਰੰਤ ਇਸ ਸਬੰਧੀ ਦੋਸ਼ੀ ਧਰਮਿੰਦਰ ਸਿੰਘ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੀ ਜਾਂਚ ਸੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ ਵੱਡਾ ਪੁਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e