ਮੈਰਿਜ ਪੈਲੇਸ ’ਚ ਬਾਊਂਸਰਾਂ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ

Wednesday, Jan 07, 2026 - 07:09 PM (IST)

ਮੈਰਿਜ ਪੈਲੇਸ ’ਚ ਬਾਊਂਸਰਾਂ ਨਾਲ ਕੁੱਟਮਾਰ ਕਰਨ ’ਤੇ ਮਾਮਲਾ ਦਰਜ

ਟਾਂਡਾ ਉੜਮੜ (ਵਰਿੰਦਰ ਪੰਡਿਤ)-ਅੱਡਾ ਸਰਾਂ ਇਲਾਕੇ ਦੇ ਇਕ ਮੈਰਿਜ ਪੈਲੇਸ ਵਿਚ ਮਾਮੂਲੀ ਰੰਜਿਸ਼ ਦੇ ਚਲਦਿਆਂ ਬਾਊਂਸਰਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ 22 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਐੱਸ. ਐੱਚ. ਓ. ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਪ੍ਰਸ਼ਾਂਤ ਭੱਲਾ ਪੁੱਤਰ ਸਤਿੰਦਰ ਕੁਮਾਰ ਵਾਸੀ ਵਾਰਡ ਨੰਬਰ 5 ਕਰੋਟ ਨਗਰ ਹੁਸ਼ਿਆਰਪੁਰ ਦੇ ਬਿਆਨ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਹੈਪੀ ਪੁੱਤਰ ਸੁਖਵਿੰਦਰ ਪਾਲ ਅਤੇ ਜੱਸੀ ਵਾਸੀ ਹਰਸੀ ਪਿੰਡ ਅਤੇ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਪ੍ਰਸ਼ਾਂਤ ਭੱਲਾ ਨੇ ਦੱਸਿਆ ਕਿ ਉਹ ਸਕਿਓਰਿਟੀ ਸਰਵਿਸ ਦਾ ਕੰਮ ਕਰਦਾ ਹੈ ਅਤੇ 2 ਜਨਵਰੀ ਨੂੰ ਅੱਡਾ ਸਰਾਂ ਇਲਾਕੇ ਦੇ ਇਕ ਮੈਰਿਜ ਪੈਲੇਸ ਵਿਚ ਸਕਿਓਰਿਟੀ ਪ੍ਰੋਵਾਈਡ ਕਰਨ ਲਈ ਆਇਆ ਹੋਇਆ ਸੀ। 

ਇਹ ਵੀ ਪੜ੍ਹੋ: ਪੰਜਾਬ 'ਚ 7,8,9,10 ਤੇ 11 ਜਨਵਰੀ ਤੱਕ Alert ਜਾਰੀ! ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਉਨ੍ਹਾਂ ਦੀ ਟੀਮ ਵਿਚ ਲੜਕੇ-ਲੜਕੀਆਂ ਦੋਵੇਂ ਸਨ। ਇਸ ਦੌਰਾਨ ਕਚਰਾ ਸਾਫ਼ ਕਰਨ ਵਾਲੇ ਸਟਾਫ਼ ਦੇ ਹੈੱਡ ਹਰਪ੍ਰੀਤ ਸਿੰਘ ਹੈਪੀ ਵੱਲੋਂ ਉਨ੍ਹਾਂ ਦੇ ਟੀਮ ਮੈਂਬਰ ਕੁੜੀ ਨਾਲ ਗਲਤ ਕੁਮੈਂਟ ਕੀਤੇ ਗਏ ਅਤੇ ਛੇੜਛਾੜ ਕੀਤੀ ਗਈ। ਲੜਕੀ ਨੇ ਉਸ ਪਾਸ ਆ ਕੇ ਸ਼ਿਕਾਇਤ ਕੀਤੀ ਅਤੇ ਜਦੋਂ ਉਨ੍ਹਾਂ ਨੇ ਹਰਪ੍ਰੀਤ ਸਿੰਘ ਕੋਲੋਂ ਇਸ ਬਾਰੇ ਪੁੱਛਿਆ ਤਾਂ ਉਹ ਬਹਿਸ ਕਰਨ ਲੱਗ ਪਿਆ। ਬਾਅਦ ਵਿਚ ਅਣਪਛਾਤੇ ਵਿਅਕਤੀਆਂ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਉਹ ਉਨ੍ਹਾਂ ਦੀ ਟੀਮ ਮੈਂਬਰ ਲੜਕੀ ਦੀ ਸੋਨੇ ਦੀ ਚੇਨ ਵੀ ਲਾਹ ਕੇ ਲੈ ਗਏ ਅਤੇ ਸਾਡੀ ਗੱਡੀ ਵਿਚੋਂ 22 ਹਜ਼ਾਰ ਰੁਪਏ ਦੀ ਰਕਮ ਵੀ ਲੈ ਗਏ। ਪੁਲਸ ਨੇ ਮਾਮਲਾ ਦਰਜ ਕਰਕੇ ਹੁਣ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿਚ ਦੂਜੀ ਧਿਰ ਦੇ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਹੋਣੀ ਬਾਕੀ ਹੈ। ਥਾਣੇਦਾਰ ਸਰਬਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਨਸ਼ੇ ਖ਼ਿਲਾਫ਼ ਲੜਾਈ ਕਹਿਰ ਨਾਲ ਨਹੀਂ ਸਗੋਂ ਲਹਿਰ ਨਾਲ ਜਿੱਤਾਂਗੇ : ਭਗਵੰਤ ਮਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News