ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 18 ਲੱਖ 31 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ''ਚ ਮਾਮਲਾ ਦਰਜ
Tuesday, Dec 16, 2025 - 05:30 PM (IST)
ਟਾਂਡਾ ਉੜਮੁੜ (ਪੰਡਿਤ)- ਟਾਂਡਾ ਪੁਲਸ ਨੇ ਪਿੰਡ ਖੋਖਰ ਵਾਸੀ ਵਿਅਕਤੀ ਉਸਦੀ ਪਤਨੀ ਅਤੇ ਚਾਚੇ ਦੇ ਪੁੱਤਰ ਨੂੰ ਆਸਟ੍ਰੇਲੀਆ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ 31 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਹਰਿਆਣਾ ਵਾਸੀ ਇਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋ ਗਿਆ ਨਵਾਂ ਫਰਮਾਨ, ਪੜ੍ਹੋ ਪੂਰੀ ਖ਼ਬਰ
ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਗੁਰਸ਼ਰਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖੋਖਰ ਦੀ ਸ਼ਿਕਾਇਤ ਦੇ ਅਧਾਰ ਤੇ ਕਰਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਤੀਆ ਫ਼ਤਿਹਾਬਾਦ (ਹਰਿਆਣਾ ) ਦੇ ਖਿਲਾਫ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਈ ਜਲੰਧਰ ਵਰਗੀ ਘਟਨਾ : ਗੁਆਂਢ 'ਚ ਰਹਿੰਦੇ 60 ਸਾਲਾ ਬਜ਼ੁਰਗ ਨੇ ਮਾਸੂਮ ਨਾਲ ਟੱਪੀਆਂ ਹੱਦਾਂ
