ਮੋਬਾਇਲ ਫੋਨ ’ਤੇ ਧਮਕੀ ਦੇ ਕੇ ਫਿਰੌਤੀ ਮੰਗਣ ਦੇ ਦੋਸ਼ ’ਚ ਕੇਸ ਦਰਜ
Sunday, Aug 24, 2025 - 06:23 PM (IST)

ਗੜ੍ਹਸ਼ੰਕਰ (ਭਾਰਦਵਾਜ)-ਗੜ੍ਹਸ਼ੰਕਰ ਪੁਲਸ ਨੇ ਧਿਆਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਚੱਕ ਸਿੰਘਾਂ ਥਾਣਾ ਗੜ੍ਹਸ਼ੰਕਰ ਦੇ ਬਿਆਨ ਅਨੁਸਾਰ ਕਾਰਵਾਈ ਕਰਦੇ ਹੋਏ ਉਸ ਨੂੰ ਫੋਨ ਕਰਕੇ ਫਿਰੌਤੀ ਮੰਗਣ ਦੇ ਦੋਸ਼ ਹੇਠ ਨਾਮਾਲੂਮ ਖ਼ਿਲਾਫ਼ 308(5), 351(3) ਬੀ. ਐੱਨ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ: Punjab: ਪਿਆਰ ਦਾ ਖ਼ੌਫ਼ਨਾਕ ਅੰਤ! ਦੋ ਪਤੀਆਂ ਨੂੰ ਛੱਡ ਪ੍ਰੇਮੀ ਨਾਲ ਰਹਿਣਾ ਚਾਹੁੰਦੀ ਸੀ ਵਿਆਹੁਤਾ, ਪ੍ਰੇਮੀ ਨੇ ਹੀ...
ਦਰਜ ਕੇਸ ਮੁਤਾਬਕ ਧਿਆਨ ਸਿੰਘ ਨੂੰ ਉਸ ਦੇ ਮੋਬਾਇਲ ਫੋਨ ’ਤੇ ਵਟਸਐਪ ’ਤੇ 10 ਅਗਸਤ ਨੂੰ ਕਰੀਬ ਸ਼ਾਮ ਸਾਢੇ ਛੇ ਵਜੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣਾ ਨਾਂ ਗੋਲਡੀ ਦੱਸਿਆ ਅਤੇ ਧਿਆਨ ਸਿੰਘ ਨੂੰ ਆਖਿਆ ਕਿ ਤੈਨੂੰ ਸੇਵਾ ਲਾਉਣੀ ਹੈ, ਜੇਕਰ ਤੂੰ ਨਹੀਂ ਕੀਤੀ ਤਾਂ ਤੇਰੇ ਬੇਟਾ ਅਤੇ ਬੇਟੀ ਜੋ ਕੈਨੇਡਾ ਵਿਚ ਰਹਿੰਦੀ ਹਨ, ਉਸ ਨੂੰ ਜਾਨ ਤੋਂ ਮਾਰ ਦੇਵਾਂਗੇ। ਉਸ ਨੇ ਦੱਸਿਆ ਕਿ ਉਕਤ ਵਿਅਕਤੀ ਵਾਰ-ਵਾਰ ਫੋਨ ਕਰਦਾ ਹੈ। ਮੇਰੇ ਬੱਚਿਆਂ ਨੂੰ ਮੈਸੇਜ਼ ਵੀ ਕਰਦਾ ਹੈ ਅਤੇ ਧਮਕੀਆਂ ਦਿੰਦਾ ਹੈ। ਉਸ ਨੇ ਗੁਹਾਰ ਲਾਈ ਕਿ ਉਕਤ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਟੈਂਕਰ ਬਲਾਸਟ ਦੀ ਦਰਦਨਾਕ CCTV ਵੀਡੀਓ ਆਈ ਸਾਹਮਣੇ, ਮੌਤਾਂ ਦਾ ਵਧਿਆ ਅੰਕੜਾ, ਉੱਜੜੇ ਕਈ ਘਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e