ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਕੀਤੀ ਲੱਖਾਂ ਦੀ ਠੱਗੀ, ਮਾਮਲਾ ਦਰਜ
Friday, Oct 09, 2026 - 03:52 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਦਸ਼ਮੇਸ਼ ਨਗਰ ਟਾਂਡਾ ਨਾਲ ਸੰਬੰਧਤ ਇਕ ਨੌਜਵਾਨ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕਮਲਦੀਪ ਕੌਰ ਪਤਨੀ ਹਰਭਜਨ ਸਿੰਘ ਵਾਸੀ ਵਾਰਡ ਨੰਬਰ 10 ਦਸ਼ਮੇਸ਼ ਨਗਰ ਟਾਂਡਾ ਵੱਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖਾਸਤ ਉਪਰੰਤ ਡੀ. ਐੱਸ. ਪੀ. ਟਾਂਡਾ ਵੱਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ ਪਰਮਿੰਦਰ ਸਿੰਘ ਪੁੱਤਰ ਮੁਲਖ ਰਾਜ ਵਾਸੀ ਥੇਹ ਬਰਨਾਲਾ ਹਾਲ ਵਾਸੀ ਬਸਤੀ ਬਾਵਾ ਖੇਲ ਜਲੰਧਰ ਖ਼ਿਲਾਫ਼ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਗਈ ਦਰਖ਼ਾਸਤ 'ਚ ਕਮਲਦੀਪ ਕੌਰ ਨੇ ਦੱਸਿਆ ਕਿ ਉਕਤ ਦੋਸ਼ੀ ਨੇ ਉਸ ਦੇ ਪੁੱਤਰ ਪਰਮਵੀਰ ਸਿੰਘ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 1 ਲੱਖ 20 ਹਜਾਰ ਰੁਪਏ ਦੀ ਠੱਗੀ ਕੀਤੀ ਹੈ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
