BA ਦੀ ਜਾਅਲੀ ਡਿਗਰੀ ਬਣਾਉਣ ਦੇ ਦੋਸ਼ ''ਚ ਮਾਮਲਾ ਦਰਜ
Saturday, Oct 26, 2024 - 04:06 PM (IST)
 
            
            ਨਵਾਂਸ਼ਹਿਰ (ਮਨੋਰੰਜਨ)- ਥਾਣਾ ਸਿਟੀ ਨਵਾਂਸ਼ਹਿਰ ਪੁਲਸ ਨੇ ਬੀ. ਏ. ਦੀ ਜਾਅਲੀ ਡਿਗਰੀ ਬਣਾਉਣ ਦੇ ਦੋਸ਼ ਵਿੱਚ ਤਿੰਨ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਵਾਂਸ਼ਹਿਰ ਦੇ ਰਾਏ ਕਾਲੋਨੀ ਨਿਵਾਸੀ ਸੌਰਭ ਬੱਸੀ ਨੇ ਦੱਸਿਆ ਕਿ ਉਸ ਦੇ ਕੋਲ ਵਿਦੇਸ਼ ਜਾਣ ਲਈ ਕੁਝ ਲੋਕ ਆਏ ਸਨ, ਜਿਨ੍ਹਾਂ ਨੇ ਆਪਣੇ ਕਾਗਜ਼ਾਤ ਨਾਲ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਨਵੀਂ ਦਿੱਲੀ ਦੀ ਬੀ. ਏ. ਦੀ ਡਿਗਰੀ ਲਗਾਈ ਹੋਈ ਸੀ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, DNA ਨੇ ਖੋਲ੍ਹੀਆਂ ਕਈ ਪਰਤਾਂ, ਸਵਾਲਾਂ 'ਚ ਘਿਰੀ ਪੁਲਸ
ਜਦੋਂ ਉਨ੍ਹਾਂ ਨੇ ਇਸ ਦੀ ਜਾਂਚ ਯੂਨੀਵਰਸਿਟੀ ਤੋਂ ਕਰਵਾਈ ਤਾਂ ਯੂਨੀਵਰਸਿਟੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਇਹ ਸਰਟੀਫਿਕੇਟ ਉਨ੍ਹਾਂ ਦੀ ਯੂਨੀਵਰਸਿਟੀ ਤੋਂ ਨਹੀਂ ਬਣਿਆ। ਮਾਮਲੇ ਦੀ ਜਾਂਚ ਕਰਨ ਉਪਰੰਤ ਤਿੰਨ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨੇ ਦੀ ਸਿਫ਼ਾਰਿਸ਼ ਕੀਤੀ ਗਈ। ਪੁਲਸ ਨੇ ਕਥਿਤ ਦੋਸ਼ੀ ਯੋਗੇਸ਼ ਸਮੇਤ ਦੋ ਮਹਿਲਾਵਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਹਾਈਕੋਰਟ ਦਾ ਰੁਖ਼ ਕਰਨ ਮਗਰੋਂ ਮੁੜ ਲਾਈਵ ਹੋਇਆ ਨਿਹੰਗ ਸਿੰਘ, ਦਿੱਤੀ ਚਿਤਾਵਨੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            