ਕਿਸੇ ਹੋਰ ਦੇ ਨਾਂ ’ਤੇ ਪ੍ਰੀਖਿਆ ਕੇਂਦਰ ’ਤੇ ਪ੍ਰੀਖਿਆ ਦੇਣ ਵਾਲੀਆਂ ਕੁੜੀਆਂ ਖ਼ਿਲਾਫ਼ ਕੇਸ ਦਰਜ

12/23/2023 5:48:11 PM

ਫਗਵਾੜਾ (ਜਲੋਟਾ)-ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ ਨੰਬਰ 1 ’ਤੇ ਇਕ ਨਿੱਜੀ ਯੂਨੀਵਰਸਿਟੀ ’ਚ ਪ੍ਰੀਖਿਆ ਦੇਣ ਗਈਆਂ ਦੋ ਕੁੜੀਆਂ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਪੁਲਸ ਕੇਸ ਦਰਜ ਹੋਣ ਦੀ ਸੂਚਨਾ ਮਿਲੀ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਕਿਸੇ ਹੋਰ ਦੇ ਨਾਂ ’ਤੇ ਪ੍ਰੀਖਿਆ ਕੇਂਦਰ ’ਚ ਪੁੱਜ ਕੇ ਪ੍ਰੀਖਿਆ ਦੇਣ ਦੀ ਕੋਸ਼ਿਸ਼ ਕੀਤੀ ਹੈ।

ਜਾਣਕਾਰੀ ਅਨੁਸਾਰ ਪੁਲਸ ਨੇ ਨਵਨੀਤ ਕੌਰ ਪੁੱਤਰੀ ਜਗਜੀਤ ਸਿੰਘ ਵਾਸੀ ਗਦਰਪੁਰ ਜ਼ਿਲ੍ਹ ਊਧਮ ਸਿੰਘ ਨਗਰ ਉਤਰਾਖੰਡ ਅਤੇ ਰਮਨਦੀਪ ਕੌਰ ਪੁੱਤਰੀ ਲੇਟ ਬਲਵਿੰਦਰ ਸਿੰਘ ਵਾਸੀ ਬਾਵਨਪੁਰ ਥਾਣਾ ਗਦਰਪੁਰ ਜ਼ਿਲ੍ਹ ਊਧਮ ਸਿੰਘ ਨਗਰ ਉਤਰਾਖੰਡ ਖ਼ਿਲਾਫ਼ ਧਾਰਾ 419, 511, 120 ਬੀ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

shivani attri

This news is Content Editor shivani attri