ਬਿਲਡਿੰਗ ''ਤੇ ਜ਼ਬਰਦਸਤੀ ਕਬਜ਼ਾ ਕਰਨ ਦੇ ਮਾਮਲੇ ''ਚ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Tuesday, Sep 06, 2022 - 01:36 AM (IST)
ਫਗਵਾੜਾ (ਜਲੋਟਾ) : ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਰੇਲਵੇ ਰੋਡ ਵਿਖੇ ਇਕ ਬਿਲਡਿੰਗ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਤਾਲੇ ਤੋੜਨ ਦੇ ਕਥਿਤ ਮਾਮਲੇ ’ਚ ਇਕ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਫਗਵਾੜਾ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਖੁਰਾਣਾ ਪੁੱਤਰ ਧਿਆਨ ਸਿੰਘ ਖੁਰਾਣਾ ਵਾਸੀ ਗਲੀ ਨੰਬਰ 1 ਨਹਿਰੂ ਨਗਰ ਫਗਵਾੜਾ ਦੀ ਸ਼ਿਕਾਇਤ 'ਤੇ ਪੁਲਸ ਵੱਲੋਂ ਬਣਾਈ ਗਈ 3 ਮੈਂਬਰੀ ਸਿਟ ਵੱਲੋਂ ਕੀਤੀ ਗਈ ਇਨਕੁਆਰੀ ਤੋਂ ਬਾਅਦ ਪੁਲਸ ਨੇ ਸ਼ਹਿਰ ਦੇ ਉੱਘੇ ਸਨਅਤਕਾਰ ਅਤੇ ਐਕਸਪੋਰਟਰ ਪੁਨੀਤ ਮਿਗਲਾਨੀ ਪੁੱਤਰ ਸੂਰਜ ਮਿਗਲਾਨੀ, ਇਸ਼ਾਨ ਮਿਗਲਾਨੀ ਪੁੱਤਰ ਪੁਨੀਤ ਮਿਗਲਾਨੀ (ਦੋਵੇਂ) ਵਾਸੀ ਗਲੀ ਨੰਬਰ 3 ਮੁਹੱਲਾ ਪ੍ਰੇਮ ਨਗਰ ਫਗਵਾੜਾ, ਸ਼ਿਵ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਸਮੇਤ 9 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਸਾਰੇ ਮੁਲਜ਼ਮ ਪੁਲਸ ਦੀ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਸਨ।
ਇਹ ਵੀ ਪੜ੍ਹੋ : ਫਗਵਾੜਾ: ਸਾਬਕਾ ਕਾਂਗਰਸੀ ਕੌਂਸਲਰ ਤੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਕੇਸ ਦਰਜ, ਜਾਣੋ ਪੂਰਾ ਮਾਮਲਾ
ਗੱਲਬਾਤ ਕਰਦਿਆਂ ਪੁਨੀਤ ਮਿਗਲਾਨੀ ਨੇ ਕਿਹਾ ਕਿ ਜੋ ਪੁਲਸ ਕੇਸ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਇਸ਼ਾਨ ਖ਼ਿਲਾਫ਼ ਦਰਜ ਕੀਤਾ ਗਿਆ ਹੈ, ਉਹ ਪੂਰੀ ਤਰ੍ਹਾਂ ਗਲਤ ਅਤੇ ਝੂਠਾ ਹੈ। ਇਸ ਵਿਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਤਾਂ ਪੁਲਸ ਵੱਲੋਂ ਮਾਮਲੇ ਦੀ ਜਾਂਚ ਲਈ ਬਣਾਈ ਗਈ ਸਿਟ ਨੇ ਬੁਲਾਇਆ ਹੀ ਨਹੀਂ ਤੇ ਇਹ ਸਾਰਾ ਮਾਮਲਾ ਬਿਨਾਂ ਉਨ੍ਹਾਂ ਦਾ ਪੱਖ ਜਾਣੇ ਪੁਲਸ ਨੇ ਇਕਪਾਸੜ ਕਾਰਵਾਈ ਕਰਦਿਆਂ ਹੀ ਕੀਤਾ ਹੈ।
ਇਹ ਵੀ ਪੜ੍ਹੋ : ਅਹਿਮ ਖਬ਼ਰ: ਪੰਜਾਬ ਮਹਿਲਾ ਕਾਂਗਰਸ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।