ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ

Monday, Sep 07, 2026 - 07:28 PM (IST)

ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਪੰਕਜ, ਕੁੰਦਨ)- ਜਲੰਧਰ ਪੁਲਸ ਨੇ ਲੜਾਈ-ਝਗੜਾ ਕਰਨ ਨੂੰ ਲੈ ਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਰਾਜੇਸ਼ ਠਾਕੁਰ, PPS, ACP-Central, ਜਲੰਧਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਲਦੇਵ ਨਗਰ ਵਿਖੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਲੜਾਈ-ਝਗੜੇ ਸਬੰਧੀ ਖ਼ਬਰ ਦੇ ਮੱਦੇਨਜ਼ਰ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਕਿ ਬਲਦੇਵ ਨਗਰ ਵਿਖੇ ਕੁਝ ਵਿਅਕਤੀਆਂ ਵਿਚਕਾਰ ਲੜਾਈ-ਝਗੜਾ ਹੋ ਰਿਹਾ ਹੈ। ਸੂਚਨਾ ਮਿਲਦੇ ਹੀ ਪੁਲਸ ਪਾਰਟੀ ਵੱਲੋਂ ਤੁਰੰਤ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਗਿਆ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਸਬੰਧੀ ASI ਅਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਰਾਮਾ ਮੰਡੀ ਵਿਖੇ ਮੁਕੱਦਮਾ ਨੰਬਰ 232 ਅ/ਧ 115(2), 118(1), 109, 190, 191(3) BNS ਤਹਿਤ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਮੌਕੇ ਤੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਲੜਾਈ ਦਾ ਕਾਰਨ ਬੱਚਿਆਂ ਵਿਚਕਾਰ ਹੋਇਆ ਆਪਸੀ ਝਗੜਾ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਵੱਡੇ ਵੀ ਆਪਸ ਵਿੱਚ ਲੜਾਈ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੱਸਿਆ ਕਿ ਘਟਨਾ ਦੌਰਾਨ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਅਤੇ ਹੋਰ ਹਥਿਆਰ ਰੱਖਣ ਦੀ ਗੱਲ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਹਥਿਆਰਾਂ ਦੀ ਵਰਤੋਂ/ਮੌਜੂਦਗੀ ਦੇ ਤੱਥਾਂ ਦੇ ਆਧਾਰ ’ਤੇ ਮਾਮਲੇ ਵਿੱਚ ਧਾਰਾ 27 Arms Act ਵੀ ਸ਼ਾਮਲ ਕੀਤੀ ਗਈ ਹੈ।

ਪੁਲਸ ਵੱਲੋਂ ਇਸ ਮਾਮਲੇ ਵਿੱਚ ਕਰੀਬ 8 ਤੋਂ 9 ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖਮੀ ਵਿਅਕਤੀਆਂ ਦੀ MLR ਪ੍ਰਾਪਤ ਹੋਣ ਉਪਰੰਤ ਮੈਡੀਕਲ ਰਿਪੋਰਟ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਾਨੂੰਨ ਵਿਵਸਥਾ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News