ਕਪੂਰਥਲਾ ਵਿਖੇ 35 ਲੱਖ ਰੁਪਏ ਦੀ ਠੱਗੀ ਨੂੰ ਲੈ ਕੇ ਮਾਮਲਾ ਦਰਜ

Sunday, Jan 28, 2024 - 01:09 PM (IST)

ਕਪੂਰਥਲਾ (ਮਹਾਜਨ)-ਕਪੂਰਥਲਾ ਦੇ ਇਕ ਵਿਅਕਤੀ ਵੱਲੋਂ ਜਲੰਧਰ ਦੇ ਇਕ ਵਿਅਕਤੀ ਨਾਲ ਕਾਰੋਬਾਰ ਦੇ ਨਾਮ ’ਤੇ 35 ਲੱਖ ਰੁਪਏ ਦੀ ਠੱਗੀ ਮਾਰ ਲਈ ਗਈ। ਕਾਰੋਬਾਰ ਦੇ ਨਾਮ ’ਤੇ ਲਏ 35 ਲੱਖ ਰੁਪਏ ਵਾਪਸ ਕਰਨ ਦੀ ਬਜਾਏ ਮੁਲਜ਼ਮ ਪਰਿਵਾਰ ਸਮੇਤ ਵਿਦੇਸ਼ ਭੱਜ ਗਿਆ ਹੈ। ਥਾਣਾ ਸਦਰ ਦੀ ਪੁਲਸ ਨੇ ਜਲੰਧਰ ਵਾਸੀ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤ ਸ਼ਿਵਕੰਵਲ ਸਿੰਘ ਸੰਧੂ ਪੁੱਤਰ ਗੁਰਬਚਨ ਸਿੰਘ ਵਾਸੀ 359 ਬਸਤੀ ਸ਼ੇਖ ਜਲੰਧਰ ਨੇ ਦੱਸਿਆ ਕਿ ਉਸ ਦੀ ਕਪੂਰਥਲਾ ਵਿਚ ਕੁਝ ਜ਼ਮੀਨ ਹੈ, ਜਿਸ ਦੀ ਦੇਖਭਾਲ ਲਈ ਉਹ ਅਕਸਰ ਇਥੇ ਆਉਂਦਾ ਜਾਂਦਾ ਹੈ। ਇਸ ਦੌਰਾਨ ਉਸ ਦੀ ਮੁਲਾਕਾਤ ਉਸ ਦੇ ਇਕ ਦੋਸਤ ਦੇ ਜਾਣਕਾਰ ਅਮਰਜੀਤ ਸਿੰਘ ਨਾਲ ਹੋਈ।

ਇਹ ਵੀ ਪੜ੍ਹੋ: ਦਸੂਹਾ 'ਚ ਜਲੰਧਰ ਦੇ 5 ਦੋਸਤਾਂ ਨਾਲ ਵਾਪਰੇ ਹਾਦਸੇ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਹੱਸਦੇ-ਖੇਡਦੇ ਦਿਸੇ ਸਾਰੇ

ਅਮਰਜੀਤ ਸਿੰਘ ਨੇ ਕੁਝ ਹੀ ਮੁਲਾਕਾਤਾਂ ’ਚ ਉਸ ਨੂੰ ’ਤੇ ਆਪਣਾ ਵਿਸ਼ਵਾਸ ਬਣਾ ਲਿਆ ਅਤੇ 29 ਅਕਤੂਬਰ 2018 ਨੂੰ ਅਮਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ 387 ਨਾਨਕਸਰ ਸੁਲਤਾਨਪੁਰ ਰੋਡ, ਕਪੂਰਥਲਾ ਨੇ ਉਸ ਤੋਂ ਕਾਰੋਬਾਰ ਲਈ 35 ਲੱਖ ਰੁਪਏ ਲਏ ਸਨ। ਉਸ ਨੇ ਇਹ ਰਕਮ ਦੋ ਵਾਰ ਆਪਣੇ ਬੈਂਕ ਖਾਤੇ ਵਿੱਚ ਪਾਈ ਸੀ ਪਰ ਬਾਅਦ ਵਿਚ ਉਸ ਨੇ 35 ਲੱਖ ਰੁਪਏ ਵਾਪਸ ਨਹੀਂ ਕੀਤੇ। ਉਸ ਨੇ ਕਈ ਵਾਰ ਪੈਸੇ ਮੰਗੇ ਪਰ ਉਹ ਟਾਲ-ਮਟੋਲ ਕਰਦਾ ਰਿਹਾ। ਹੁਣ ਉਹ ਆਪਣੇ ਪਰਿਵਾਰ ਸਮੇਤ ਦੇਸ਼ ਛੱਡ ਕੇ ਚਲਾ ਗਿਆ ਹੈ। ਜਦੋਂ ਉਸ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਇਸ ਦੀ ਸ਼ਿਕਾਇਤ ਕਪੂਰਥਲਾ ਪੁਲਸ ਨੂੰ ਕੀਤੀ। ਪੁਲਸ ਨੇ ਸ਼ਿਵਕੰਵਲ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਅਮਰਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੀ ਇੰਚਾਰਜ ਸੋਨਮਦੀਪ ਕੌਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: ਕਰਮਾ ਫੈਸ਼ਨ ਮਾਲਕ ਨੂੰ ਮਿਲੀ ਧਮਕੀ ਭਰੀ ਚਿੱਠੀ, ਲਾਰੈਂਸ ਗੈਂਗ 'ਤੇ ਸ਼ੱਕ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News