ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ''ਤੇ ਮੁਕੱਦਮਾ ਦਰਜ

Sunday, Oct 04, 2026 - 06:56 PM (IST)

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ''ਤੇ ਮੁਕੱਦਮਾ ਦਰਜ

ਮੁਕੇਰੀਆਂ (ਨਾਗਲਾ)-ਮੁਕੇਰੀਆਂ ਪੁਲਸ ਨੇ 10ਵੀਂ ਜਮਾਤ 'ਚ ਪੜ੍ਹਦੀ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਲੜਕੀ 10ਵੀਂ ਜਮਾਤ ਦੀ ਵਿਦਿਆਰਥਣ ਹੈ। ਸ਼ਿਕਾਇਤ ਕਰਤਾ ਮੁਤਾਬਕ 24 ਸਤੰਬਰ ਨੂੰ ਜਦੋਂ ਉਹ ਕੰਮ ਤੋਂ ਵਾਪਸ ਘਰ ਪਰਤਿਆ ਤਾਂ ਉਸ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਘਰੋਂ ਨੇੜਲੀ ਦੁਕਾਨ ’ਤੇ ਗਈ ਸੀ ਪਰ ਕਾਫ਼ੀ ਸਮਾਂ ਬੀਤ ਜਾਣ ’ਤੇ ਵੀ ਵਾਪਸ ਨਹੀਂ ਆਈ।

ਇਹ ਵੀ ਪੜ੍ਹੋ: ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ  Alert ਜਾਰੀ

ਪੀੜਤ ਪਿਤਾ ਨੇ ਦੱਸਿਆ ਕਿ ਕਾਫ਼ੀ ਭਾਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਗਗਨ ਪੁੱਤਰ ਜਸਪਾਲ, ਵਾਸੀ ਫੇਰੋ ਚੇਚੀ, ਜ਼ਿਲ੍ਹਾ ਗੁਰਦਾਸਪੁਰ ਉਸ ਦੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਕਿਧਰੇ ਲੈ ਗਿਆ ਹੈ। ਥਾਣਾ ਮੁਖੀ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਤਲਾਸ਼ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News