ਧੋਖਾਧੜੀ ਦੇ ਦੋਸ਼ ’ਚ ਮਾਮਲਾ ਦਰਜ

Friday, Nov 29, 2024 - 12:06 PM (IST)

ਧੋਖਾਧੜੀ ਦੇ ਦੋਸ਼ ’ਚ ਮਾਮਲਾ ਦਰਜ

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਦਰ ਪੁਲਸ ਨੇ ਧੋਖਾਧੜੀ ਦੇ ਦੋਸ਼ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਜਵੀਰ ਭਾਰਤੀ ਪੁੱਤਰ ਪੁਰਸ਼ੋਤਮ ਲਾਲ ਵਾਸੀ ਪਿੰਡ ਕਿਲਾ ਵਰੁਣ ਥਾਣਾ ਸਦਰ ਨੇ ਦੱਸਿਆ ਕਿ ਬਲਵੀਰ ਕੌਰ ਪਤਨੀ ਰਾਜ ਕੁਮਾਰ ਵਾਸੀ ਪਿੰਡ ਅਠੌਲੀ ਜ਼ਿਲ੍ਹਾ ਕਪੂਰਥਲਾ ਨੇ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 6 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ- ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਵੱਡੀ ਰਾਹਤ, ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਹੋਵੇਗੀ ਪੂਰੀ
ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਮਾਮਲੇ ਦੀ ਜਾਂਚ ਐੱਸ. ਪੀ. ਸਥਾਨਕ ਦੁਆਰਾ ਕੀਤੀ ਗਈ। ਜਿਨ੍ਹਾਂ ਨੇ ਆਪਣੀ ਸ਼ਿਕਾਇਤ ਵਿਚ ਬਲਵੀਰ ਕੌਰ ਨੂੰ ਮੁਲਜ਼ਮ ਪਾਇਆ। ਜ਼ਿਲ੍ਹਾ ਪੁਲਸ ਮੁਖੀ ਦੀ ਪ੍ਰਵਾਨਗੀ ਮਗਰੋਂ ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News