ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਵਿਅਕਤੀਆਂ ਵਿਰੁੱਧ ਵੱਲੋਂ ਮਾਮਲੇ ਦਰਜ

Thursday, Nov 19, 2026 - 05:48 PM (IST)

ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਵਿਅਕਤੀਆਂ ਵਿਰੁੱਧ ਵੱਲੋਂ ਮਾਮਲੇ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਬਹਿਰਾਮ ਪੁਲਸ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਬਹਿਰਾਮ ਪੁਲਸ ਨੂੰ ਦਿੱਤੀ ਗਈ ਇਕ ਰਿਪੋਰਟ 'ਚ ਪਾਵਰਕਾਮ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ. ਈ.) ਇੰਦਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸੰਧਵਾਂ (ਜੋ ਬਹਿਰਾਮ ਥਾਣੇ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ) ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਦੇ ਆਧਾਰ ’ਤੇ ਬਹਿਰਾਮ ਪੁਲਸ ਨੇ ਹਰਪ੍ਰੀਤ ਸਿੰਘ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਦੀ ਧਾਰਾ 223 ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਪ੍ਰੀ-ਵੈਡਿੰਗ ਸ਼ੂਟ ਤੋਂ ਫਰਾਰ ਹੋਇਆ ਮੁੰਡਾ, ਵਿਆਹ ਤੋਂ ਕਰੀਬ 5 ਦਿਨ ਪਹਿਲਾਂ...

ਇਸ ਤੋਂ ਇਲਾਵਾ ਪਾਵਰਕਾਮ ਵਿਭਾਗ ਦੇ ਜੇ. ਈ . ਦੀਆਂ ਰਿਪੋਰਟਾਂ ਦੇ ਆਧਾਰ ’ਤੇ ਪੁਲਸ ਨੇ ਪਿੰਡ ਫਰਾਲਾ (ਜੋ ਬਹਿਰਾਮ ਥਾਣੇ ਦੇ ਅਧੀਨ ਆਉਂਦਾ ਹੈ) ਦੇ ਵਸਨੀਕ ਸੁਖਜਿੰਦਰਜੀਤ ਸਿੰਘ ਪੁੱਤਰ ਸੱਜਣ ਸਿੰਘ ਅਤੇ ਇੰਦਰਜੀਤ ਸਿੰਘ ਪੁੱਤਰ ਸੱਜਣ ਸਿੰਘ ਵਿਰੁੱਧ ਵੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਮਾਮਲੇ ਦਰਜ ਕੀਤੇ ਹਨ। ਇਹ ਮਾਮਲੇ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ) ਦੀ ਧਾਰਾ 223 ਤਹਿਤ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਦਰਦਨਾਕ ਘਟਨਾ! ਪੁੱਤ ਨੂੰ ਲੱਗਿਆ ਕਰੰਟ, ਸਦਮੇ 'ਚ ਆਏ ਪਿਤਾ ਨੇ ਕੀਤਾ ਉਹ ਜੋ ਸੋਚਿਆ ਨਾ ਸੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News