ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ

Wednesday, Nov 11, 2026 - 07:39 PM (IST)

ਝੋਨੇ ਦੀ ਪਰਾਲੀ ਸਾੜਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਮੁਕੰਦਪੁਰ ਪੁਲਸ ਨੇ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਪੁਲਸ ਅਨੁਸਾਰ, ਕਲੱਸਟਰ ਅਫ਼ਸਰ ਜਗਤਾਰ ਸਿੰਘ (ਉਪ-ਮੰਡਲ ਨਹਿਰੀ ਦਫ਼ਤਰ, ਨਵਾਂਸ਼ਹਿਰ ਦੇ ਅੱਪਰਾ ਸੈਕਸ਼ਨ ਤੋਂ) ਵੱਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ, ਰਾਹੀਪਾ ਪਿੰਡ ਦੇ ਵਸਨੀਕ ਗੁਰਦੇਵ ਸਿੰਘ ਦੇ ਪੁੱਤਰ ਗੁਰਦਿਆਲ ਸਿੰਘ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਚਰਨਜੀਤ ਚੰਨੀ ਭਲਕੇ ਸ਼ੁਰੂ ਕਰਨਗੇ ਸਾਈਕਲ ਯਾਤਰਾ, ਸਚਿਨ ਪਾਇਲਟ ਯਾਤਰਾ ਨੂੰ ਵਿਖਾਉਣਗੇ ਹਰੀ ਝੰਡੀ
ਇਸੇ ਤਰ੍ਹਾਂ ਕਲੱਸਟਰ ਅਫ਼ਸਰ ਜਗਤਾਰ ਸਿੰਘ ਅਤੇ ਭੂਮੀ ਸੰਭਾਲ ਅਫ਼ਸਰ ਕੁਲਵਿੰਦਰ ਸਿੰਘ ਦੀ ਰਿਪੋਰਟ ’ਤੇ ਕਾਰਵਾਈ ਕਰਦਿਆਂ, ਉਕਤ ਪੁਲਸ ਥਾਣੇ ਵੱਲੋਂ ਹਕੀਮਪੁਰ ਪਿੰਡ ਦੇ ਵਸਨੀਕ ਗੁਰਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਖਾਨਖਾਨਾ ਦੇ ਵਸਨੀਕ ਸੁਖਨਿੰਦਰਜੀਤ ਸਿੰਘ ਰਾਏ ਪੁੱਤਰ ਸਵਰਨਾ ਸਿੰਘ ਵਿਰੁੱਧ ਝੋਨੇ ਦੀ ਪਰਾਲੀ ਸਾੜ ਕੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੇਠ ਭਾਰਤੀ ਨਿਆਂ ਸੰਹਿਤਾ ਦੀ ਧਾਰਾ 223 ਤਹਿਤ ਮਾਮਲੇ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News