ਨਾਜਾਇਜ਼ ਢੰਗ ਨਾਲ ਸ਼ਰਾਬ ਵੇਚਣ ਵਾਲੀਆਂ ਔਰਤਾਂ ਖਿਲਾਫ ਮਾਮਲੇ ਦਰਜ
Friday, May 22, 2020 - 11:36 AM (IST)

ਟਾਂਡਾ ਉੜਮੁੜ(ਪੰਡਿਤ,ਮੋਮੀ,ਕੁਲਦੀਸ਼) - ਜ਼ਿਲ੍ਹਾ ਪੁਲਸ ਮੁਖੀ ਸ੍ਰੀ ਗੌਰਵ ਗਰਗ ਅਤੇ ਡੀ.ਐੱਸ.ਪੀ ਟਾਂਡਾ ਗੁਰਪ੍ਰੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਜਾਰੀ ਮੁਹਿੰਮ ਤਹਿਤ ਟਾਂਡਾ ਪੁਲਸ ਦੀਆਂ ਟੀਮਾਂ ਨੇ ਇਲਾਕੇ ਚੋਂ ਨਜਾਇਜ਼ ਤਰੀਕੇ ਨਾਲ ਸ਼ਰਾਬ ਵੇਚਣ ਵਾਲੀਆਂ ਔਰਤਾਂ ਖਿਲਾਫ ਮਾਮਲੇ ਦਰਜ ਕਰਕੇ ਉਨ੍ਹਾਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਜੀਵਨ ਲਾਲ ਦੀ ਪੁਲਸ ਪਾਰਟੀ ਵੱਲੋਂ ਜਦੋਂ ਬਾਈਪਾਸ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਮਾਣੋ ਪਤਨੀ ਕਪੂਰ ਚੰਦ ਵਾਸੀ ਵਾਰਡ ਨੰ.2 ਬਿਜਲੀ ਘਰ ਕਾਲੋਨੀ ਨਾਜਾਇਜ਼ ਤੌਰ ਸ਼ਰਾਬ ਦਾ ਧੰਦਾ ਕਰਦੀ ਹੈ। ਜਿਸ 'ਤੇ ਪੁਲਸ ਨੇ ਛਾਪੇਮਾਰੀ ਕਰਦਿਆਂ ਉਕਤ ਔਰਤ ਕੋਲੋਂ 9 ਬੋਤਲਾਂ (6750)ਮਿ. ਲੀ. ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਔਰਤ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ ਇਸੇ ਤਰ੍ਹਾਂ ਹੀ ਏ.ਐੱਸ.ਆਈ ਗੁਰਮੀਤ ਸਿੰਘ ਦੀ ਪੁਲਸ ਪਾਰਟੀ ਨੇ ਰਾਜ ਕੁਮਾਰੀ ਪਤਨੀ ਲਖਵਿੰਦਰ ਸਿੰਘ ਵਾਸੀ ਵਾਰਡ ਨੰ.2 ਬਿਜਲੀ ਘਰ ਕਾਲੋਨੀ ਤੋਂ 9(6750)ਮਿ.ਲੀ. ਦੀਆਂ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਉੱਪਰ ਵੀ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।