ਸਡ਼ਕ ਹਾਦਸੇ ’ਚ ਵਿਅਕਤੀ ਦੀ ਹੋਈ ਮੌਤ ਸਬੰਧੀ ਕੇਸ ਦਰਜ
Thursday, Jun 27, 2019 - 02:29 AM (IST)

ਫਗਵਾਡ਼ਾ, (ਹਰਜੋਤ)- ਇਥੇ ਚਾਚੋਕੀ ਇਲਾਕੇ ’ਚ ਸਡ਼ਕ ਪਾਰ ਕਰਨ ਮੌਕੇ ਗੱਡੀ ਦੀ ਫ਼ੇਟ ਵੱਜਣ ਕਾਰਣ ਇਕ ਵਿਅਕਤੀ ਦੀ ਮੌਤ ਹੋ ਗਈ, ਜਿਸ ਸਬੰਧ ’ਚ ਪੁਲਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ਼ 279, 304-ਏ ਤਹਿਤ ਕੇਸ ਦਰਜ ਕੀਤਾ ਹੈ।ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਸਿਟੀ ਵਿਜੈਕੰਵਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਮੁਕੇਸ਼ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੋਸ਼ ਲਾਇਆ ਕਿ 25 ਜੂਨ ਨੂੰ ਉਹ ਆਪਣੇ ਪਿਤਾ ਕ੍ਰਿਸ਼ਨ ਕੁਮਾਰ ਨਾਲ ਸਡ਼ਕ ਪਾਰ ਕਰ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਲਾਪਰਵਾਹੀ ਨਾਲ ਗੱਡੀ ਲਿਆ ਕੇ ਮਾਰੀ, ਜਿਸ ਨਾਲ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਜਿਸ ਸਬੰਧ ’ਚ ਪੁਲਸ ਨੇ ਕੇਸ ਦਰਜ ਕੀਤਾ ਹੈ।