ਚਿੱਟੇ ਦਿਨ ਘਰ ’ਚੋਂ ਨਕਦੀ, ਗਹਿਣੇ ਤੇ ਹੋਰ ਸਾਮਾਨ ਚੋਰੀ

Tuesday, Jul 16, 2024 - 06:31 PM (IST)

ਭੁਲੱਥ (ਭੁਪੇਸ਼)-ਸਬ ਡਿਵੀਜ਼ਨ ਕਸਬਾ ਭੁਲੱਥ ਦੇ ਇਲਾਕੇ ਅੰਦਰ ਜਿੱਥੇ ਚੋਰਾਂ ਵੱਲੋਂ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਆਏ ਦਿਨ ਅੰਜਾਮ ਦਿੱਤਾ ਹੈ, ਉੱਥੇ ਹੀ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ। ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਪੁਲਸ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀਆਂ ਹਨ।

ਇਸ ਦੌਰਾਨ ਪ੍ਰਵਾਸੀ ਅਨਿਲ ਕੁਮਾਰ ਬਹਿਠਾ ਪੁੱਤਰ ਸੁਖਦੇਵ ਬਹਿਠਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਭੁਲੱਥ ਦੇ ਕਮਰਾਏ ਮੁਹੱਲੇ ’ਚ ਇਕ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਹੈ। ਉਹ ਜੋ ਜੁਡੀਸ਼ੀਅਲ ਕੋਰਟ ਭੁਲੱਥ ਦੇ ਨਜ਼ਦੀਕ ਛੋਲੇ-ਭਟੂਰੇ ਵੇਚ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਰੇਹੜੀ ਲੈ ਕੇ ਛੋਲੇ-ਭਟੂਰੇ ਵੇਚਣ ਕੇ ਘਰ ਆਇਆ ਤਾਂ ਵੇਖਿਆ ਕਿ ਸਾਰਾ ਸਾਮਾਨ ਖਿਲਰਿਆ ਹੋਇਆ ਸੀ। ਜਦੋਂ ਉਸ ਨੇ ਚੰਗੀ ਤਰ੍ਹਾਂ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਦੁਪਹਿਰ ਚਿੱਟੇ ਦਿਨ ਘਰ ’ਚ ਦਾਖ਼ਲ ਹੋ ਕੇ ਚੋਰਾਂ ਵੱਲੋਂ ਉਸ ਦੀ ਪਤਨੀ ਦੀਆਂ ਸੋਨੇ ਦੀਆਂ ਵਾਲੀਆਂ, ਅੰਗੂਠੀ, ਚਾਰ ਪਤੀਲੇ ਵੱਡੇ ਅਤੇ 30 ਹਜ਼ਾਰ ਰੁਪਏ ਨਕਦੀ ਚੋਰੀ ਕਰ ਲਈ ਗਈ। ਉਸ ਨੇ ਦੱਸਿਆ ਕਿ ਚੋਰੀ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News