ਦਿਨ-ਦਿਹਾੜੇ ਤਾਲਾਬੰਦ ਘਰ ’ਚੋਂ ਨਕਦੀ, ਮੋਬਾਇਲ, ਗਹਿਣੇ ਤੇ ਸਿਲੰਡਰ ਚੋਰੀ

05/23/2019 4:08:33 AM

ਜਲੰਧਰ, (ਮਾਹੀ)- ਸਥਾਨਕ ਪਿੰਡ ਮੁਬਾਰਕਪੁਰ ਸ਼ੇਖੇ ’ਚ ਪ੍ਰਵਾਸੀ ਮਜ਼ਦੂਰ ਦੇ ਤਾਲਾਬੰਦ ਘਰ ’ਚੋਂ ਚੋਰ ਲੱਖਾਂ ਦੀ ਨਕਦੀ, ਸੋਨੇ ਦੇ ਗਹਿਣੇ, ਮੋਬਾਇਲ ਅਤੇ ਗੈਸ ਸਿਲੰਡਰ ਚੋਰੀ ਕਰ ਕੇ ਫਰਾਰ ਹੋ ਗਏ l ਮਨੋਜ ਪੁੱਤਰ ਅੰਬਿਕਾ ਨੇ ਦੱਸਿਆ ਕਿ ਉਹ ਅਤੇ ਉਸਦੀ ਪਤਨੀ ਆਪਣੇ ਕੰਮ ਅਤੇ ਬੱਚੇ ਸਕੂਲ ਗਏ ਹੋਏ ਸਨ l ਚੋਰਾਂ ਨੇ ਉਨ੍ਹਾਂ ਦੇ ਘਰ ਦੇ ਬਾਹਰਲੇ ਦਰਵਾਜ਼ੇ ਦੇ ਤਾਲੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਪਰ ਤਾਲਾ ਨਾ ਟੁੱਟਾ ਤੇ ਚੋਰ ਘਰ ਦੇ ਪਿਛਲੇ ਦਰਵਾਜ਼ੇ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋਏ ਅਤੇ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਅੰਦਰ ਪਏ ਬੈੱਡ ’ਚੋਂ 25 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ, ਮੋਬਾਇਲ, ਘੜੀ ਅਤੇ ਤਿੰਨ ਗੈਸ ਸਿਲੰਡਰ ਚੋਰੀ ਕਰ ਕੇ ਲੈ ਗਏ l ਮਨੋਜ ਨੇ ਦੱਸਿਆ ਕਿ ਉਹ ਦੁਪਹਿਰ 1 ਵਜੇ ਘਰ ਰੋਟੀ ਖਾ ਕੇ ਗਿਆ ਸੀ ਅਤੇ ਚੋਰੀ ਦਾ ਉਸ ਸਮੇਂ ਪਤਾ ਲੱਗਾ, ਜਦ ਉਨ੍ਹਾਂ ਦੇ ਬੱਚੇ ਸਕੂਲ ਤੋਂ ਵਾਪਸ ਆਏ l ਚੋਰੀ ਹੋਣ ਸਬੰਧੀ ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

ਮਨੋਜ ਦਾ ਕਹਿਣਾ ਹੈ ਕਿ ਡੇਢ ਸਾਲ ਪਹਿਲਾਂ ਵੀ ਚੋਰ ਇਸੇ ਘਰ ਦੇ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਉਸ ਦੇ ਘਰ ’ਚੋਂ ਨਕਦੀ ਚੋਰੀ ਕਰ ਕੇ ਲੈ ਗਏ ਸਨ ਅਤੇ ਉਸ ਤੋਂ ਬਾਅਦ ਅੱਠ ਮਹੀਨੇ ਪਹਿਲਾਂ ਵੀ ਉਸ ਦੇ ਘਰ ’ਚੋਂ ਮੋਬਾਇਲ ਚੋਰੀ ਹੋਇਆ ਸੀ। ਏ. ਐੱਸ. ਆਈ. ਅੰਗਰੇਜ਼ ਸਿੰਘ ਦਾ ਕਹਿਣਾ ਹੈ ਕਿ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ l ਜਿਵੇਂ ਹੀ ਉਨ੍ਹਾਂ ਨੂੰ ਕੋਈ ਸੁਰਾਗ ਮਿਲਦਾ ਹੈ ਤਾਂ ਉਸ ਦੇ ਆਧਾਰ ’ਤੇ ਚੋਰ ਕਾਬੂ ਕਰ ਲਏ ਜਾਣਗੇ

Bharat Thapa

This news is Content Editor Bharat Thapa