ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ ''ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ ਚੋਰ ਹੋਏ ਫਰਾਰ
Wednesday, Aug 05, 2026 - 01:48 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ 'ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਚੋਰ ਇਕ ਦੁਕਾਨ ਤੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਇਹ ਚੋਰੀ ਸਵੇਰੇ ਤੜਕੇ ਇਨਕਮ ਟੈਕਸ ਕਾਲੋਨੀ ਰੋਡ 'ਤੇ ਸਥਿਤ ਕਵਾਲਿਟੀ ਸਵੀਟਸ ਐਂਡ ਬੇਕਰ ਵਿੱਚ ਹੋਈ। ਦੋ ਚੋਰ ਸਵੇਰੇ ਸਾਢੇ 4 ਵਜੇ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ। ਚੋਰਾਂ ਨੇ ਫਿਰ ਤਿਜੋਰੀ ਵਿੱਚੋਂ 2 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਦਸਤਾਵੇਜ਼ ਚੋਰੀ ਕਰ ਲਏ। ਹੈਰਾਨੀ ਦੀ ਗੱਲ ਹੈ ਕਿ ਅੱਧੇ ਘੰਟੇ ਬਾਅਦ ਚੋਰ ਦੁਕਾਨ 'ਤੇ ਵਾਪਸ ਆਏ ਅਤੇ ਭੱਜਣ ਤੋਂ ਪਹਿਲਾਂ ਕਿਤੇ ਹੋਰ ਥਾਂ 'ਤੇ 75 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਅਤੇ ਦਸਤਾਵੇਜ਼ ਚੋਰੀ ਕਰ ਲਏ।
ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਸੀ. ਸੀ. ਟੀ. ਵੀ. ਫੁਟੇਜ 'ਚ ਇਕ ਚੋਰ ਸੰਤਰੀ ਰੰਗ ਦੀ ਟੀ-ਸ਼ਰਟ ਪਹਿਨ ਕੇ ਦੁਕਾਨ ਦੇ ਆਲੇ-ਦੁਆਲੇ ਘੁੰਮਦਾ ਵਿਖਾਈ ਦੇ ਰਿਹਾ ਹੈ। ਹੋਰ ਸੀ. ਸੀ. ਟੀ. ਵੀ. ਫੁਟੇਜ 'ਚ ਵਿਖਾਇਆ ਗਿਆ ਹੈ ਕਿ ਉਹ ਤਿਜੋਰੀ ਵਿੱਚੋਂ ਨਕਦੀ ਚੋਰੀ ਕਰ ਰਿਹਾ ਹੈ ਅਤੇ ਆਪਣੀ ਜੇਬ ਵਿੱਚ ਪਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ

ਦੁਕਾਨਦਾਰ ਅਭਿਸ਼ਾਂਤ ਨੇ ਦੱਸਿਆ ਕਿ ਉਸ ਨੂੰ ਸਵੇਰੇ ਸਵਾ 6 ਵਜੇ ਇਕ ਮਜ਼ਦੂਰ ਵੱਲੋਂ ਚੋਰੀ ਬਾਰੇ ਫੋਨ ਆਇਆ। ਉਹ ਸਵੇਰੇ ਸਾਢੇ 6 ਵਜੇ ਦੁਕਾਨ 'ਤੇ ਆਇਆ ਤਾਂ ਉਸ ਨੇ ਵੇਖਿਆ ਕਿ 6 ਹਾਈ ਸਕਿਓਰਿਟੀ ਵਾਲੇ ਤਾਲੇ ਟੁੱਟੇ ਹੋਏ ਸਨ। ਪੀੜਤ ਮੁਤਾਬਕ ਚੋਰ ਢਾਈ ਤੋਂ 3 ਲੱਖ ਰੁਪਏ ਦੀ ਨਕਦੀ, ਪਾਸਪੋਰਟ ਅਤੇ ਹੋਰ ਮਹੱਤਵਪੂਰਨ ਦਸਤਾਵੇਜ਼ ਲੈ ਕੇ ਭੱਜ ਗਏ। ਦੁਕਾਨਦਾਰ ਨੇ ਦੱਸਿਆ ਕਿ ਦੋ ਚੋਰ ਦੋ ਵਾਰ ਦੁਕਾਨ 'ਚ ਦਾਖ਼ਲ ਹੋਏ ਸਨ। ਪੀੜਤ ਮੁਤਾਬਕ ਨਾਬਾਲਗਾਂ ਨੇ ਇਹ ਵਾਰਦਾਤ ਕੀਤੀ। ਇਕ ਸਾਈਕਲ 'ਤੇ ਸੀ, ਜਦਕਿ ਦੂਜਾ ਦੁਕਾਨ ਤੋਂ ਨਕਦੀ ਚੋਰੀ ਕਰਕੇ ਭੱਜ ਗਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਦੁੱਧ ਦਾ ਭੁਗਤਾਨ ਕਰਨ ਲਈ ਪੈਸੇ ਰੱਖੇ ਸਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ

ਤਿਉਹਾਰਾਂ ਦੇ ਸੀਜ਼ਨ ਕਾਰਨ ਉਸ ਨੇ ਆਪਣੇ ਕੁਝ ਪੈਸੇ ਇਕ ਜਗ੍ਹਾ 'ਤੇ ਰੱਖੇ ਸਨ ਅਤੇ ਕੁਝ ਹੋਰ ਦਸਤਾਵੇਜ਼ਾਂ ਨਾਲ। ਹਾਲਾਂਕਿ ਚੋਰ ਦੋਵਾਂ ਥਾਵਾਂ ਤੋਂ ਪੈਸੇ ਲੈ ਕੇ ਭੱਜ ਗਏ। ਪੀੜਤ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਏ. ਐੱਸ. ਆਈ. ਰਾਜ ਮਸੀਹ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਜਿੱਥੇ ਦੁਕਾਨਦਾਰ ਨੇ ਦੋਸ਼ ਲਗਾਇਆ ਹੈ ਕਿ ਉਹ ਚੋਰੀ ਤੋਂ ਪਰੇਸ਼ਾਨ ਹੈ, ਉੱਥੇ ਹੀ ਏ. ਐੱਸ. ਆਈ. ਰਾਜ ਮਸੀਹ ਚੋਰਾਂ ਨੂੰ ਫੜਨ ਦੀ ਬਜਾਏ ਦੁਕਾਨਦਾਰ ਨੂੰ ਦੁਕਾਨ 'ਤੇ ਜ਼ਰੂਰੀ ਦਸਤਾਵੇਜ਼ ਅਤੇ ਨਕਦੀ ਰੱਖਣ ਲਈ ਗਾਲਾਂ ਕੱਢ ਰਿਹਾ ਹੈ। ਉਸ ਨੇ ਦੁਕਾਨਦਾਰ ਨਾਲ ਦਸਤਾਵੇਜ਼ ਦੁਕਾਨ 'ਤੇ ਰੱਖਣ ਨੂੰ ਲੈ ਕੇ ਬਦਤਮੀਜ਼ੀ ਨਾਲ ਪੇਸ਼ ਆਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
ਘਟਨਾ ਮਗਰੋਂ ਸਟੇਸ਼ਨ ਹਾਊਸ ਅਫ਼ਸਰ (ਐੱਸ. ਐੱਚ. ਓ) ਰਾਜਵੰਤ ਕੌਰ ਮੌਕੇ 'ਤੇ ਪਹੁੰਚੀ। ਸਟੇਸ਼ਨ ਹਾਊਸ ਅਫ਼ਸਰ ਨੇ ਕਿਹਾ ਕਿ ਉਹ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਦੁਕਾਨਦਾਰ ਦਾ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ ਦੁਕਾਨਦਾਰ ਵੱਲੋਂ ਥਾਣਾ ਇੰਚਾਰਜ ਨੂੰ ਕੀਤੀ ਗਈ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ 2 ਲੱਖ ਰੁਪਏ ਨਕਦੀ ਚੋਰੀ ਹੋ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
