ਨਸ਼ੇ ਵਾਲੀ ਚੀਜ਼ ਸੁੰਘਾ ਕੇ ਨਕਦੀ ਅਤੇ ਗਹਿਣੇ ਚੋਰੀ

Tuesday, Jul 16, 2019 - 02:09 AM (IST)

ਨਸ਼ੇ ਵਾਲੀ ਚੀਜ਼ ਸੁੰਘਾ ਕੇ ਨਕਦੀ ਅਤੇ ਗਹਿਣੇ ਚੋਰੀ

ਟਾਂਡਾ ਉਡ਼ਮੁਡ਼, (ਪੰਡਿਤ)- ਪਿੰਡ ਸਲੇਮਪੁਰ ਵਿਚ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਘਰ ’ਚ ਸੁੱਤੇ ਪਏ ਦਾਦੇ-ਪੋਤਰੇ ਨੂੰ ਕੋਈ ਨਸ਼ੇ ਵਾਲੀ ਚੀਜ਼ ਸੁੰਘਾ ਕੇ ਨਕਦੀ ਅਤੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਸੇਵਾਮੁਕਤ ਫੌਜੀ ਰਵੇਲ ਸਿੰਘ ਨੇ ਦੱਸਿਆ ਕਿ ਰਾਤੀਂ ਉਹ ਰੋਟੀ-ਪਾਣੀ ਖਾਣ ਉਪਰੰਤ ਕਮਰੇ ਵਿਚ ਅਤੇ ਉਸ ਦਾ ਪੋਤਰਾ ਬਲਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਿਹਡ਼ੇ ਵਿਚ ਸੌਂ ਗਿਆ। ਜਦੋਂ ਸਵੇਰੇ 6 ਵਜੇ ਦੇ ਕਰੀਬ ਉੱਠ ਕੇ ਉਨ੍ਹਾਂ ਵੇਖਿਆ ਤਾਂ ਸੁੱਤੇ ਪਏ ਉਸ ਦੇ ਪੋਤਰੇ ਬਲਜਿੰਦਰ ਦੇ ਹੱਥ-ਪੈਰ ਬੰਨ੍ਹੇ ਹੋਏ ਸਨ ਅਤੇ ਉਹ ਨੀਮ ਬੇਹੋਸ਼ੀ ਦੀ ਹਾਲਤ ’ਚ ਸੀ। ਉਸ ਵੱਲੋਂ ਰੌਲਾ ਪਾਉਣ ’ਤੇ ਨੇੜਲੇ ਘਰ ਵਿਚ ਰਹਿੰਦੇ ਪਰਿਵਾਰ ਦੇ ਮੈਂਬਰਾਂ ਨੇ ਬਲਜਿੰਦਰ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਕੋਈ ਨਸ਼ੇ ਵਾਲੀ ਚੀਜ਼ ਸੁੰਘਾਉਣ ਦੀ ਪੁਸ਼ਟੀ ਕਰਦਿਆਂ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ। ਉਨ੍ਹਾਂ ਦੱਸਿਆ ਕਿ ਚੋਰ ਘਰ ’ਚੋਂ ਲਗਭਗ ਸਾਢੇ ਚਾਰ ਲੱਖ ਰੁਪਏ, 3 ਤੋਲੇ ਸੋਨੇ ਦੇ ਗਹਿਣੇ ਅਤੇ ਦੋ ਮੋਬਾਇਲ ਚੋਰੀ ਕਰ ਕੇ ਲੈ ਗਏ। ਸੂਚਨਾ ਮਿਲਣ ’ਤੇ ਪੁਲਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ।


author

Bharat Thapa

Content Editor

Related News