ਡਾਕਖਾਨੇ ''ਚੋਂ ਸੇਫ਼ ਦੇ ਤਾਲੇ ਤੋੜ ਕੇ ਚੋਰੀ ਕੀਤੀ ਹਜ਼ਾਰਾਂ ਰੁਪਏ ਦੀ ਨਕਦੀ, ਹੋਇਆ ਮਾਮਲਾ ਦਰਦਜ

02/04/2024 1:18:50 PM

ਨਵਾਂਸ਼ਹਿਰ (ਤ੍ਰਿਪਾਠੀ)- ਡਾਕਖਾਨੇ ਦੀ ਸੇਫ਼ ਦੇ ਤਾਲੇ ਤੋੜ ਕੇ 28,773 ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਬਲਾਚੌਰ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਚਮਨ ਲਾਲ ਪੁੱਤਰ ਹਰੀ ਚੰਦ ਵਾਸੀ ਨਿਆਣਾ ਬੇਟ, ਬਲਾਚੌਰ ਥਾਣਾ ਬਲਾਚੌਰ ਨੇ ਦੱਸਿਆ ਕਿ ਉਹ ਸਾਹਿਬਾ ਸਥਿਤ ਡਾਕਖਾਨੇ ’ਚ ਸਬ-ਪੋਸਟ ਮਾਸਟਰ ਵੱਜੋਂ ਕੰਮ ਕਰਦਾ ਹੈ। ਉਹ ਬੀਤੀ ਸ਼ਾਮ ਦਫ਼ਤਰ ਬੰਦ ਕਰਕੇ ਚਲਾ ਗਿਆ ਸੀ। ਅਗਲੇ ਦਿਨ ਜਦੋਂ ਸਵੇਰੇ ਪੌਣੇ 9 ਵਜੇ ਦਫ਼ਤਰ ਪਹੁੰਚਿਆ ਤਾਂ ਦਫ਼ਤਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸੇਫ਼ ਵਿਚ ਪਈ 28,773 ਰੁਪਏ ਦੀ ਰਾਸ਼ੀ ਗਾਇਬ ਸੀ। ਉਸ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਇਹ ਰਕਮ ਚੋਰੀ ਕਰ ਲਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:   ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
 

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News