ਜਲੰਧਰ ਵਿਖੇ ਰੇਲਵੇ ਸਟੇਸ਼ਨ ''ਤੇ ਚਲਾਇਆ ਗਿਆ ਕਾਸੋ ਆਪਰੇਸ਼ਨ
Thursday, Jul 17, 2025 - 06:31 PM (IST)

ਜਲੰਧਰ (ਕੁੰਦਨ, ਪੰਕਜ)- ਕਮਿਸ਼ਨਰ ਆਫ਼ ਪੁਲਸ ਜਲੰਧਰ ਦੇ ਨਿਗਰਾਨੀ ਹੇਠ ਐੱਸ. ਸੀ. ਪੀ. ਨਾਰਥ ਆਤਿਸ਼ ਭਾਟੀਆ ਵੱਲੋਂ ਰੇਲਵੇ ਸਟੇਸ਼ਨ 'ਤੇ ਕੋਰਡਨ ਐਂਡ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਇਹ ਆਪਰੇਸ਼ਨ ਥਾਣਾ ਡਿਵਿਜ਼ਨ ਨੰਬਰ 3 ਦੇ ਐੱਸ. ਐੱਚ. ਓ, ਰੇਲਵੇ ਪ੍ਰੋਟੈਕਸ਼ਨ ਫੋਰਸ, ਐਂਟੀ ਸਾਬੋਟਾਜ ਟੀਮ ਅਤੇ ਡੌਗ ਸਕਵਾਡ ਦੀ ਸਾਂਝ ਨਾਲ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
ਆਪਰੇਸ਼ਨ ਤੋਂ ਪਹਿਲਾਂ ਸਾਰੀ ਟੀਮ ਨੂੰ ਸੰਦੇਹਾਸਪਦ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਪੂਰੀ ਤਰ੍ਹਾਂ ਜਾਂਚ ਕਰਨ ਲਈ ਚੰਗੀ ਤਰ੍ਹਾਂ ਬਰੀਫ ਕੀਤਾ ਗਿਆ ਸੀ। ਆਪਰੇਸ਼ਨ ਦੌਰਾਨ 200 ਤੋਂ ਵੱਧ ਸੰਦੇਹਾਸਪਦ ਵਿਅਕਤੀਆਂ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ ਗਈ। ਜਲੰਧਰ ਪੁਲਸ ਵੱਲੋਂ ਸ਼ਹਿਰ ਵਿੱਚ ਅਮਨ-ਚੈਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਅਚਾਨਕ ਚੈੱਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e