ਪੰਜਾਬ ਕਾਂਗਰਸ 'ਚ ਛਿੜੀ 'ਜਾਤੀਵਾਦ ਦੀ ਜੰਗ', ਚੰਨੀ ਦੇ ਸਵਾਲਾਂ 'ਤੇ ਰਾਜਾ ਵੜਿੰਗ ਦਾ ਜਵਾਬ
Monday, Jan 19, 2026 - 04:16 PM (IST)
ਚੰਡੀਗੜ੍ਹ: ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਵਿਚ ਜੱਟ ਸਿੱਖ ਵਰਸਿਜ ਦਲਿਤ ਸ਼ੁਰੂ ਹੋ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਨੇ ਪਾਰਟੀ ਵਿਚ ਵੰਡੇ ਅਹੁਦਿਆਂ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ, NSUI ਦੇ ਪ੍ਰਧਾਨ ਸਾਰੇ ਜੱਟ ਸਿੱਖ ਹਨ। ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਇਸ ਸਥਿਤੀ ਵਿੱਚ ਸੂਬੇ ਦੇ 32 ਫ਼ੀਸਦੀ ਦਲਿਤਾਂ ਨੂੰ ਪਾਰਟੀ ਵਿੱਚ ਲੀਡਰਸ਼ਿਪ ਨਹੀਂ ਮਿਲ ਰਹੀ ਹੈ। ਚੰਨੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐੱਸ. ਸੀ. ਸੈੱਲ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਚੰਨੀ ਦੀ ਟਿੱਪਣੀ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਬਿਆਨ ਦਿੱਤਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਘਰ ਦੀਆਂ ਗੱਲਾਂ ਘਰ ਵਿੱਚ ਹੀ ਰਹਿਣ ਤਾਂ ਚੰਗਾ ਹੁੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਸ ਮਾਮਲੇ ‘ਤੇ ਕੋਈ ਵਿਵਾਦ ਖੜ੍ਹਾ ਨਹੀਂ ਕਰਨਾ ਚਾਹੁੰਦੇ ਕਿਉਂਕਿ ਇਹ ਪਾਰਟੀ ਦੀਆਂ ਅੰਦਰੂਨੀ ਗੱਲਾਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਹਨ, ,ਜੋ ਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਸੰਸਥਾ ਹੈ। ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਬਣਦੇ-ਬਣਦੇ ਰਹਿ ਗਏ ਸਨ ਅਤੇ ਅਖ਼ੀਰਕਾਰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ। ਜੇਕਰ ਕਾਂਗਰਸ ਵਿੱਚ ਜਾਤੀਵਾਦ ਹੁੰਦਾ, ਤਾਂ ਇਹ ਕਦੇ ਸੰਭਵ ਨਾ ਹੁੰਦਾ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਤੀ ਜਾਂ ਧਰਮ ਦੇ ਨਾਂ ‘ਤੇ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਜਾਂ ਮੱਲਿਕਾਰਜੁਨ ਖੜਗੇ ਧਰਮ ਜਾਂ ਜਾਤੀ ਦੀ ਰਾਜਨੀਤੀ ਕਰਦੇ, ਤਾਂ ਸ਼ਾਇਦ ਉਹ ਅੱਜ ਇਸ ਮੁਕਾਮ ‘ਤੇ ਨਾ ਹੁੰਦੇ। ਰਾਜਾ ਵੜਿੰਗ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਿੰਦੂ, ਸਿੱਖ ਅਤੇ ਦਲਿਤਾਂ ਨੂੰ ਵੱਖ-ਵੱਖ ਕਰਕੇ ਰਾਜਨੀਤੀ ਕਰਨਾ ਭਾਜਪਾ ਦੀ ਨੀਤੀ ਹੈ, ਜਦਕਿ ਕਾਂਗਰਸ ਦਾ ਸਭ ਨਾਲ ਰਿਸ਼ਤਾ ਹੈ ਅਤੇ ਸਭ ਨੂੰ ਇਕ ਤਰ੍ਹਾਂ ਦੇਖਦੀ ਹੈ। ਉਨ੍ਹਾਂ ਅਖ਼ੀਰ ਵਿੱਚ ਕਿਹਾ ਕਿ ਜੇਕਰ ਕੋਈ ਨੇਤਾ ਆਪਣੇ ਭਾਵ ਪ੍ਰਗਟ ਕਰਦਾ ਹੈ, ਤਾਂ ਉਹ ਉਸ ਵਿਅਕਤੀ ਦੇ ਨਿੱਜੀ ਵਿਚਾਰ ਹੋ ਸਕਦੇ ਹਨ।
ਇਹ ਵੀ ਪੜ੍ਹੋ- ਸ਼ਿਫਟਾਂ ਦੇ ਹਿਸਾਬ ਨਾਲ ਖੁੱਲ੍ਹਣਗੇ ਸਕੂਲ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
ਜ਼ਿਕਰਯੋਗ ਹੈ ਕਿ ਜਦੋਂ ਚੰਨੀ ਨੇ ਇਹ ਟਿੱਪਣੀਆਂ ਕੀਤੀਆਂ ਤਾਂ ਆਲ ਇੰਡੀਆ ਕਾਂਗਰਸ ਕਮੇਟੀ ਐੱਸ. ਸੀ. ਸੈੱਲ ਦੇ ਪ੍ਰਧਾਨ ਰਾਜਿੰਦਰ ਪਾਲ ਗੌਤਮ, ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਉੱਤਮ ਰਾਓ ਡਾਲਵੀ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਜਿਵੇਂ ਹੀ ਚੰਨੀ ਨੇ ਬੋਲਿਆ ਮੀਟਿੰਗ ਵਿੱਚ ਮੌਜੂਦ ਐੱਸ. ਸੀ. ਆਗੂਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਚੰਨੀ ਨੂੰ ਮਾਈਕ੍ਰੋਫ਼ੋਨ 'ਤੇ ਬੋਲਣ ਤੋਂ ਰੋਕਿਆ ਗਿਆ ਅਤੇ ਮਾਈਕ੍ਰੋਫ਼ੋਨ ਬੰਦ ਕਰ ਦਿੱਤਾ ਗਿਆ। ਹੁਣ ਪ੍ਰਧਾਨ ਰਾਜਾ ਵੜਿੰਗ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
