CBSE12ਵੀਂ ਦਾ ਨਤੀਜਾ: ਨਾਨ-ਮੈਡੀਕਲ ਗਰੁੱਪ ’ਚੋਂ ਸੇਜ਼ਲ ਕੌਸ਼ਲ ਨੇ ਹਾਸਲ ਕੀਤੇ 97.4 ਫ਼ੀਸਦੀ ਅੰਕ

07/31/2021 5:10:14 PM

ਨਵਾਂਸ਼ਹਿਰ (ਤ੍ਰਿਪਾਠੀ)- ਸੀ.ਬੀ.ਐੱਸ.ਈ. ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਐੱਮ.ਆਰ. ਸਿਟੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ ਬਾਰ੍ਹਵੀਂ ਜਮਾਤ ਦੇ 226 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ, ਜਿਸ ’ਚ 18 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅੰਕ, 30 ਵਿਦਿਆਰਥੀਆਂ ਨੇ 90 ਫ਼ੀਸਦੀ  ਤੋਂ ਵੱਧ ਅੰਕ ਅਤੇ 33 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਵੱਧ ਅੰਕ, 26 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ, 71 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ।

ਉਨ੍ਹਾਂ ਨੇ ਇਸ ਮੌਕੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਨਾਨ-ਮੈਡੀਕਲ ਗਰੁੱਪ ਵਿਚੋਂ ਸੇਜ਼ਲ ਕੌਸ਼ਲ 97.4 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ’ਤੇ ਰਹੀ, ਜਦਕਿ ਜਸਮਨਪ੍ਰੀਤ ਸਿੰਘ 96.2 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ ’ਤੇ ਰਿਹਾ ਅਤੇ ਆਸਥਾ ਜੈਨ 95.6 ਫ਼ੀਸਦੀ ਅੰਕ ਲੈ ਕੇ ਤੀਸਰੇ ਸਥਾਨ ’ਤੇ ਰਹੀ। ਕਾਮਰਸ ਗਰੁੱਪ ’ਚੋਂ ਜਸਮੀਨ ਕੌਰ ਅਤੇ ਸੰਨਦੀਪ ਕੌਰ 96.2 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ’ਤੇ, ਕ੍ਰੀਤਿਕਾ ਅਤੇ ਮਨਦੀਪ ਕੌਰ 95.6 ਫ਼ੀਸਦੀ ਅੰਕ ਲੈ ਕੇ ਦੂਜੇ ਸਥਾਨ ’ਤੇ ਅਤੇ ਸੁਨੀਧੀ ਅਤੇ ਹਰਮਨਜੋਤ ਸਿੰਘ 94.6 ਫੀਸਦੀ ਅੰਕ ਲੈ ਕੇ ਤੀਜੇ ਸਥਾਨ ’ਤੇ ਰਹੇ। ਮੈਡੀਕਲ ਗਰੁੱਪ ’ਚੋਂ ਅਮਨਪ੍ਰੀਤ ਕੌਰ 95.6 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ’ਤੇ, ਮੁਸਕਾਨ ਸ਼ਰਮਾ 95.2 ਫੀਸਦੀ ਅੰਕ ਲੈ ਕੇ ਦੂਜੇ ਸਥਾਨ ਅਤੇ ਲਿਪਸਾ ਵਰਮਾ 93.4 ਫ਼ੀਸਦੀ ਅੰਕ ਲੈ ਕੇ ਤੀਸਰੇ ਸਥਾਨ ’ਤੇ ਰਹੀ।

ਇਹ ਵੀ ਪੜ੍ਹੋ: ਖ਼ੁਲਾਸਾ: ਜਲੰਧਰ ਦੇ ਸੁਖਮੀਤ ਡਿਪਟੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਬੰਬੀਹਾ ਗੁਰੱਪ ਦੀ ਆਈ. ਡੀ. ਨਿਕਲੀ ਫੇਕ

ਸਕੂਲ ਦੇ ਚੇਅਰਮੈਨ ਰਾਮਜੀ ਦਾਸ ਭੂੰਬਲਾ ਅਤੇ ਪ੍ਰਿੰਸੀਪਲ ਰਿਤੂ ਬਤਰਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਕਿਹਾ। ਇਸ ਮੌਕੇ ਕੋਆਰਡੀਨੇਟਰ ਗੁਰਪ੍ਰੀਤ ਕੌਰ ਸੇਖੋਂ, ਸੌਮਿਨੀ ਰਾਏ, ਪੂਨਮ ਠਾਕੁਰ ਅਤੇ ਸਟਾਫ ਮੈਂਬਰ ਸੁਰੇਸ਼ ਕੁਮਾਰ, ਮੁਕੇਸ਼ ਕੁਮਾਰ, ਪਲਵੀ, ਦਿਕਸ਼ਾ ਚੌਧਰੀ, ਇੰਦਰਜੀਤ, ਸੀ.ਐੱਲ. ਗੌਤਮ, ਦੀਪਕ ਸੂਦ, ਰੇਨੁਕਾ ਸ਼ਰਮਾ, ਸਰਬਜੀਤ ਹਕਲਾ, ਰਮਨ ਦੀਪ, ਕਾਜਲ, ਕਿਰਨਦੱਤਾ, ਮਨਿੰਦਰ ਸਿੰਘ ਅਤੇ ਕੁਲਵੰਤ ਸਿੰਘ ਵੀ ਹਾਜ਼ਰ ਸਨ।

ਇਸੇ ਤਰ੍ਹਾਂ ਕਰਿਆਮ ਰੋਡ ਸਥਿਤ ਕੇ. ਸੀ. ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਦਾ 2020– 21 ਦਾ ਬਾਰ੍ਹਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ। ਸਕੂਲ ਦੇ ਸਾਰੇ 74 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰ ਸਕੂਲ ਅਤੇ ਮਾਪਿਆਂ ਦਾ ਨਾਮ ਚਮਕਾਇਆ ਹੈ । ਅਕੈਡਮਿਕ ਸਕੂਲ ਡੀਨ ਰੁਚਿਕਾ ਵਰਮਾ ਨੇ ਦੱਸਿਆ ਕਿ ਆਰਟ ’ਚੋਂ ਸੁਮਿਤ ਨੇ 92.4 ਫ਼ੀਸਦੀ ਨੰਬਰ ਲੈ ਕੇ ਸਕੂਲ ’ਚ ਪਹਿਲਾ, ਕਾਮਰਸ ਵਿਸ਼ੇ ’ਚੋਂ ਸ਼ੈਫਾਲੀ ਨੇ 93.4 ਫ਼ੀਸਦੀ ਅੰਕ ਲੈ ਕੇ ਪਹਿਲਾ, ਮੈਡੀਕਲ ’ਚੋਂ ਗੁਰਲੀਨ ਕੌਰ ਨੇ 90.8 ਫੀਸਦੀ ਨੰਬਰ ਲੈ ਕੇ ਸਕੂਲ ’ਚੋਂ ਪਹਿਲਾ ਸਥਾਨ ਅਤੇ ਨਾਨ ਮੈਡੀਕਲ ’ਚੋ ਹਰਸ਼ ਆਨੰਦ ਨੇ 93.8 ਫ਼ੀਸਦੀ ਨੰਬਰ ਲੈ ਕੇ ਸਕੂਲ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਨ੍ਹਾਂ ਸਾਰੇ ਹੋਣਹਾਰਾਂ ਨੂੰ ਕੇ. ਸੀ. ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ, ਵਾਈਸ ਚੇਅਰਮੈਨ ਹਿਤੇਸ਼ ਗਾਂਧੀ, ਸਕੂਲ ਡਾਇਰੈਕਟਰ ਪ੍ਰੋ. ਕੇ. ਗਣੇਸ਼ਨ, ਸਕੂਲ ਮੈਨੇਜਰ ਆਸ਼ੂ ਸ਼ਰਮਾ ਨੇ ਹਾਰਦਿਕ ਵਧਾਈ ਦਿੰਦੇ ਹੋਏ ਕਿਹਾ ਕਿ ਇਹਨਾਂ ਨੇ ਅਪਣੀ ਸਖ਼ਤ ਮਿਹਨਤ ਨਾਲ ਆਪਣਾ ਅਤੇ ਆਪਣੇ ਜ਼ਿਲੇ ਦਾ ਨਾਮ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ: ਫਤਿਹਗੜ੍ਹ ਚੂੜੀਆਂ 'ਚ ਵੱਡੀ ਵਾਰਦਾਤ, ਗੋਲ਼ੀਆਂ ਮਾਰ ਕੇ ਵਿਅਕਤੀ ਦਾ ਕੀਤਾ ਕਤਲ

ਬੰਗਾ (ਪੂਜਾ, ਮੂੰਗਾ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦਾ 12ਵੀਂ ਜਮਾਤ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਹਿਣ ਨਾਲ ਵਾਤਾਵਰਣ ਰੁਸ਼ਨਾਇਆ। ਕਾਮਰਸ ਵਿਭਾਗ ’ਚੋਂ ਹਰਮਨ, ਪਰਮਪ੍ਰੀਤ ਅਤੇ ਗੁਰਨੀਤ ਸਿੰਘ, ਮੈਡੀਕਲ ਵਿਭਾਗ ’ਚੋਂ ਹਰਮਨ, ਫਰਹੀਨ ਅਤੇ ਸਿਮਰਨ, ਨਾਨ ਮੈਡੀਕਲ ਵਿਭਾਗ ’ਚ ਸੰਗੀਤਾ ਅਤੇ ਦਲਵੀਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ’ਚ ਪ੍ਰੀਖਿਆ ਪਾਸ ਕਰਕੇ ਜਿੱਥੇ ਆਪਣੇ ਅਧਿਆਪਕਾਂ ਸਕੂਲ ਅਤੇ ਮਾਤਾ-ਪਿਤਾ ਦਾ ਆਦਰ ਵਧਾਇਆ ਹੈ,ਉੱਥੇ ਇਹ ਵੀ ਦੱਸਿਆ ਹੈ ਕਿ ਮਿਹਨਤ ਹੀ ਸਫ਼ਲਤਾ ਦੀ ਕੂੰਜੀ ਹੈ। ਇਸ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸਾਹਿਬਾ ਨੀਨਾ ਭਾਰਦਵਾਜ ਨੇ ਮਿਹਨਤ ਕਰਕੇ ਸਫ਼ਲਤਾ ਪ੍ਰਾਪਤ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਨੂੰ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦੀ ਆਸ਼ਾ ਹੈ ਕਿ ਜਮਾਤ ਦੇ ਸਾਰੇ ਵਿਦਿਆਰਥੀ ਲਗਾਤਾਰ ਮਿਹਨਤ ਕਰਦੇ ਹੋਏ ਜੀਵਨ ਦੇ ਰਾਹ ’ਚ ਸਫ਼ਲਤਾਪੂਰਵਕ ਅੱਗੇ ਵਧਣ ਅਤੇ ਆਪਣੇ ਭਵਿੱਖ ਨੂੰ ਰੌਸ਼ਨ ਕਰਦੇ ਹੋਏ ਮੰਜ਼ਿਲ ਨੂੰ ਪ੍ਰਾਪਤ ਕਰਨ ।

ਇਹ ਵੀ ਪੜ੍ਹੋ: ਜਲੰਧਰ: ਟਿਕਟਾਕ ਸਟਾਰ ਲਾਲੀ ਦਾ ਵਿਆਹ ਬਣਿਆ ਵਿਵਾਦ ਦਾ ਵਿਸ਼ਾ, 'ਜਾਗੋ' ’ਚ ਦੋਸਤਾਂ ਨੇ ਕੀਤੇ ਹਵਾਈ ਫਾਇਰ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri