CBSE 12ਵੀਂ ਦਾ ਨਤੀਜਾ: ਕਮਰਸ ''ਚੋਂ ਰੁਪਿੰਦਰ ਕੌਰ ਬਣੀ ਜ਼ਿਲ੍ਹਾ ਜਲੰਧਰ ਵਿੱਚੋਂ ਟਾਪਰ
Wednesday, May 14, 2025 - 04:54 PM (IST)

ਨਕੋਦਰ (ਪਾਲੀ)-ਸੀ. ਬੀ. ਐਸ .ਈ. ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੇ ਐਲਾਨੇ ਕਮਰਸ ਗਰੁੱਪ ਦੇ ਨਤੀਜੇ ਵਿੱਚੋਂ 500 ਚੋਂ 493 ਅੰਕ (98.6 ਫ਼ੀਸਦੀ) ਪ੍ਰਾਪਤ ਕਰਕੇ ਮਲਾਵੀ ਦੇਵੀ ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਜ਼ਿਲ੍ਹਾ ਜਲੰਧਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਰਿਵਾਰ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਖ਼ੁਸ਼ੀ ਦੇ ਮੌਕੇ 'ਤੇ ਰੁਪਿੰਦਰ ਕੌਰ ਦੇ ਪਿਤਾ ਐਸੋਸੀਏਟ ਪ੍ਰੋਫ਼ੈਸਰ ਬਲਵਿੰਦਰ ਸਿੰਘ, ਮਾਤਾ ਸਾਇੰਸ ਮਿਸਟਰੈਸ਼ ਕਮਲਜੀਤ ਕੌਰ, ਪ੍ਰਿੰਸੀਪਲ ਨੇ ਮੂੰਹ ਮਿਠਾ ਕਰਵਾ ਕੇ ਸ਼ੁੱਭਕਾਮਨਾਵਾਂ ਦਿੰਦੇ ਹੋਰ ਮਿਹਨਤ ਕਰਨ ਲਈ ਪ੍ਰੇਰਨਾ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e