ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
Wednesday, Sep 04, 2024 - 06:29 PM (IST)
ਟਾਂਡਾ ਉੜਮੁੜ (ਮੋਮੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਪਹਿਲਾ ਪ੍ਰਕਾਸ਼ ਉਤਸਵ ਇਲਾਕੇ ਵਿਚ ਸ਼ਰਧਾ ਸਤਿਕਾਰ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦੇ ਹੋਏ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਾਰਾਪੁਰ ਟਾਂਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਉਪਰੰਤ ਭਾਈ ਦਵਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਸਮੂਹ ਸੰਗਤ ਨੂੰ ਮਨੋਹਰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ।
ਇਸ ਮੌਕੇ ਸਮਾਗਮ ਵਿਚ ਹਾਜ਼ਰੀ ਲਗਵਾਉਣ ਵਾਸਤੇ ਪਹੁੰਚੇ ਸਮਾਜ ਸੇਵੀ ਤੇ ਯੂਥ ਆਗੂ ਸਰਬਜੀਤ ਸਿੰਘ ਮੋਮੀ, ਸੂਬੇਦਾਰ ਚੰਨਣ ਸਿੰਘ, ਪ੍ਰਧਾਨ ਕੁਲਵੰਤ ਸਿੰਘ, ਸੈਕਟਰੀ ਪ੍ਰੀਤਮ ਸਿੰਘ, ਪਟਵਾਰੀ ਸੁਖਦੇਵ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਬਾਣੀ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ- ਜਸਦੀਪ ਸਿੰਘ ਗਿੱਲ ਤੋਂ ਪਹਿਲਾਂ ਕੌਣ-ਕੌਣ ਰਹੇ ਨੇ ਡੇਰਾ ਬਿਆਸ ਦੇ ਮੁਖੀ, ਜਾਣੋ ਪੂਰੀ ਡਿਟੇਲ
ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੂਨਕ ਕਲਾਂ ਵਿਖੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਢਾਡੀ ਜਥਿਆਂ ਨੇ ਮਨੋਹਰ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਇਟਲੀ ਵਿਚ ਪਾਇਲਟ ਬਣੇ ਪਿੰਡ ਮੂਨਕ ਕਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਦੀਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ, ਸਰਬੱਤ ਦਾ ਭਲਾ ਸੇਵਾ ਸੋਸਾਇਟੀ ਦੇ ਵਲੰਟੀਅਰ ਸਰਪ੍ਰਸਤ ਜਥੇਦਾਰ ਦਵਿੰਦਰ ਸਿੰਘ ਮੂਨਕ, ਪ੍ਰਧਾਨ ਗੁਰਮਿੰਦਰ ਸਿੰਘ ਗੋਲਡੀ, ਪ੍ਰਿੰਸੀਪਲ ਰਜਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਚਰਨਜੀਤ ਸਿੰਘ, ਅਰਵਿੰਦਰ ਸਿੰਘ, ਮਲਕੀਤ ਸਿੰਘ, ਮਾਸਟਰ ਰਜਿੰਦਰ ਸਿੰਘ, ਮਾਸਟਰ ਕਰਨੈਲ ਸਿੰਘ, ਬਾਬਾ ਸਰਵਣ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਮਨਪ੍ਰੀਤ ਸਿੰਘ ਵੱਲੋਂ ਵਿਦੇਸ਼ ਇਟਲੀ ਵਿਚ ਪਾਇਲਟ ਬਣ ਕੇ ਪਿੰਡ ਦਾ ਨਾਂ ਰੌਸ਼ਨ ਕਰਨ ’ਤੇ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ 5 ਬੱਚਿਆਂ ਦਾ ਪਿਓ, ਕਰਵਾਈ 'ਲਵ ਮੈਰਿਜ', ਹੁਣ ਹੋਇਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ