ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਗੀਆਂ ਰੌਣਕਾਂ

Wednesday, Sep 20, 2023 - 04:26 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਲੱਗੀਆਂ ਰੌਣਕਾਂ

ਸੁਲਤਾਨਪੁਰ ਲੋਧੀ (ਚੰਦਰ)- ਸਿੱਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਦੇਵੀ ਜੀ ਦੇ ਵਿਆਹ ਪੂਰਬ ਨੂੰ ਕੁਝ ਹੀ ਸਮਾਂ ਬਚਿਆ ਹੈ। ਉਸ ਤੋਂ ਪਹਿਲਾਂ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੌਣਕਾਂ ਅਤੇ ਸੰਗਤਾਂ ਦਾ ਠਾਠਾਂ ਮਾਰਦਾ ਹੋਇਆ ਇਕੱਠ ਇਸ ਗੱਲ ਦੀ ਗਵਾਹੀ ਭਰ ਰਿਹਾ ਹੈ ਕਿ ਇਸ ਵਾਰ ਦਾ ਵਿਆਹ ਪੂਰਬ ਸਮਾਗਮ ਕਿੰਨਾ ਖ਼ਾਸ ਹੋਣ ਵਾਲਾ ਹੈ।  ਇਸੇ ਦੇ ਚਲਦਿਆਂ ਸੂਬੇ ਭਰ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਸਿੱਖ ਸੰਗਤਾਂ ਵੱਧ ਚੜ੍ਹ ਕੇ ਇਸ ਵਿਆਹ ਪੂਰਬ ਸਮਾਗਮ ਦਾ ਹਿੱਸਾ ਬਣਨ ਨੂੰ ਲੈ ਕੇ ਵਧੇਰੇ ਉਤਸ਼ਾਹ ਵਿਖਾ ਰਹੀਆਂ ਹਨ ਅਤੇ ਆਪਣੇ ਨਾਲ ਤਰ੍ਹਾਂ-ਤਰ੍ਹਾਂ ਦੀਆਂ ਭੇਟਾਂ ਲੈ ਕੇ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ- ਫਿਰੋਜ਼ਪੁਰ: ਸਾਲ ਪਹਿਲਾਂ ਚਾਵਾਂ ਨਾਲ ਤੋਰੀ ਸੀ ਧੀ ਦੀ ਡੋਲੀ, ਹੁਣ ਲਾਸ਼ ਬਣੀ ਵੇਖ ਧਾਹਾਂ ਮਾਰ ਰੋਈ ਮਾਂ

ਇਸ ਦੌਰਾਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੋਂ ਪਹਿਲਾਂ ਸ੍ਰੀ ਮਾਨ ਸੰਤ ਬਾਬਾ ਮਾਧੋ ਸਿੰਘ ਜੀ ਡੇਰਾ ਈਸ਼ਰ ਧਾਮ ਨਾਨਕਸਰ ਹਰੀਕੇ ਵਾਲੇ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਖ਼ਾਸ ਮੌਕੇ ਦੌਰਾਨ ਉਨ੍ਹਾਂ ਵੱਲੋਂ ਕਈ ਤਰ੍ਹਾਂ ਦੀਆਂ ਭੇਟਾਂ ਅਤੇ ਤੋਹਫ਼ੇ ਗੁਰੂ ਸਾਹਿਬਾਨ ਦੇ ਚਰਨਾਂ ਅੱਗੇ ਅਰਪਨ ਕੀਤੇ ਗਏ। ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

PunjabKesari

ਜਿਸ ਦੇ ਚਲਦਿਆਂ ਅੱਜ ਸ੍ਰੀ ਮਾਨ ਸੰਤ ਬਾਬਾ ਮਾਧੋ ਸਿੰਘ ਜੀ ਹਰ ਸਾਲ ਦੀ ਤਰਾਂ ਵੱਡੀ ਗਿਣਤੀ ਵਿੱਚ ਸੰਗਤ ਸਮੇਤ ਪਹੁੰਚੇ ਅਤੇ ਉਨ੍ਹਾਂ ਦੇ ਪਹੁੰਚਣ 'ਤੇ ਐੱਸ. ਜੀ. ਪੀ. ਸੀ. ਦੀ ਪੂਰੀ ਟੀਮ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਤ ਬਾਬਾ ਮਾਧੋ ਸਿੰਘ ਜੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਉਪਹਾਰ ਲਿਆਦੇ ਗਏ। ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀਆਂ ਸੰਗਤਾਂ ਨੂੰ ਇਹ ਖ਼ਾਸ ਅਪੀਲ ਕੀਤੀ ਹੈ ਕਿ ਉਹ ਇਸ ਵਿਆਹ ਪੁਰਬ ਸਮਾਗਮ ਦਾ ਹਿੱਸਾ ਬਣ ਕੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਖ਼ੁਦ ਨੂੰ ਵਡਭਾਗਾ ਮਹਿਸੂਸ ਕਰਨ ਤਾਂ ਜੋ ਗੁਰੂ ਸਾਹਿਬਾਨ ਜੀ ਦੀ ਕ੍ਰਿਪਾ ਹਮੇਸ਼ਾ ਉਨ੍ਹਾਂ 'ਤੇ ਬਣੀ ਰਹੇ।

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਪਵੇਗਾ ਅਜੇ ਹੋਰ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News