8 ਪਿੰਡਾਂ ਦੇ ਕਿਸਾਨਾਂ ਨੇ ਜਾਗਰੂਕਤਾ ਰੈਲੀ ਕੱਢ ਕੇ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

02/01/2021 4:57:18 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)- ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇਲਾਕੇ ਦੇ 08 ਪਿੰਡਾਂ ਦੇ ਕਿਸਾਨਾਂ ਨੇ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢ ਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਇਹ ਵਿਸ਼ਾਲ ਰੈਲੀ ਪਿੰਡ ਖੁਣ-ਖੁਣਾ-ਟਿੱਲੂਵਾਲ ਤੋਂ ਸ਼ੁਰੂ ਹੋ ਕੇ ਪਿੰਡ ਭੱਟੀਆਂ, ਬਗੋਲ ਕਲਾਂ, ਬਗੋਲ ਖੁਰਦ, ਜਕੋਵਾਲ,ਵੱਡਾ ਗੰਭੋਵਾਲ, ਛੋਟਾ ਗੰਭੋਵਾਲ ਤੋਂ ਹੁੰਦੀ ਹੋਈ ਪਿੰਡ ਖੁਣਖੁਣ ਕਲਾਂ ਵਿਖੇ ਜਾ ਕੇ ਸੰਪੰਨ ਹੋਈ।

ਇਹ ਵੀ ਪੜ੍ਹੋ :ਅਮਰੀਕਾ ’ਚ ਮਾਰੇ ਗਏ ਪੁੱਤ ਦਾ ਮੂੰਹ ਵੇਖਣ ਨੂੰ ਤਰਸ ਰਿਹੈ ਪਰਿਵਾਰ, ਇਕ ਮਹੀਨੇ ਬਾਅਦ ਵੀ ਘਰ ਨਹੀਂ ਪੁੱਜੀ ਲਾਸ਼

PunjabKesari

ਜਗਤ ਜਾਗਰੂਕਤਾ ਰੈਲੀ ਦੌਰਾਨ ਸਮੂਹ ਕਿਸਾਨਾਂ ਅਤੇ ਨੌਜਵਾਨਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਅਤੇ ਦਿੱਲੀ ਕਿਸਾਨ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਚੱਲ ਰਹੇ ਕਿਸਾਨ ਅੰਦੋਲਨਾਂ ਨੂੰ ਮਜ਼ਬੂਤੀ ਦੇਣ ਲਈ ਪ੍ਰੇਰਿਤ ਕੀਤਾ। 

ਇਹ ਵੀ ਪੜ੍ਹੋ : ਫਿਲੌਰ ’ਚ ਵੱਡੀ ਵਾਰਦਾਤ: ਹਮਲਾਵਰਾਂ ਨੇ ਮੰਦਿਰ ਦੇ ਪੁਜਾਰੀ ਨੂੰ ਮਾਰੀਆਂ ਗੋਲੀਆਂ

ਇਸ ਮੌਕੇ ਨੌਜਵਾਨਾਂ ਨੇ ਇਸ ਗੱਲ ਦਾ ਵੀ ਹੋਕਾ ਦਿੱਤਾ ਕਿ ਇਹ ਕਿਸਾਨ ਅੰਦੋਲਨ ਹੁਣ ਹੋਰ ਤੇਜ਼ੀ ਫੜਨਗੇ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਇਹ ਕਿਸਾਨ ਅੰਦੋਲਨ ਸਫ਼ਲ ਹੋਣਗੇ। ਜਾਗਰੂਕਤਾ ਰੈਲੀ ਵਿੱਚ ਭਾਗ ਲੈ ਰਹੇ ਕਿਸਾਨਾਂ ਅਤੇ ਨੌਜਵਾਨਾਂ ਨੇ ਦੱਸਿਆ ਕਿ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਜਲਦ ਹੀ ਦਿੱਲੀ ਕਿਸਾਨ ਅੰਦੋਲਨਾਂ ਲਈ ਰਵਾਨਾ ਹੋਵੇਗਾ।
ਇਹ ਵੀ ਪੜ੍ਹੋ : ਜਲੰਧਰ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਹਮਲਾ ਕਰਕੇ ਨੌਜਵਾਨ ਦਾ ਵੱਢਿਆ ਗੁੱਟ


shivani attri

Content Editor

Related News