ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਰੋਕਣਾ ਬੇਹੱਦ ਅਫ਼ਸੋਸ ਜਨਕ: ਗੜ੍ਹਦੀਵਾਲਾ
Tuesday, Oct 27, 2020 - 08:09 PM (IST)

ਗੜ੍ਹਸ਼ੰਕਰ,(ਸ਼ੋਰੀ)- ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਵਾਈਸ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਇਕ ਪ੍ਰੈਸ ਨੋਟ ਰਾਹੀਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨੂੰ ਪੰਜਾਬ ਵਿਚ ਭੇਜਣ 'ਤੇ ਲਾਈ ਗਈ ਰੋਕ ਬਹੁਤ ਹੀ ਅਫ਼ਸੋਸਜਨਕ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਕੋਇਲਾ, ਤੇਲ, ਖਾਦ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਪੂਰਤੀ ਲਈ ਰੇਲ ਚਾਲੂ ਰੱਖਣ ਲਈ ਮਾਲ ਗੱਡੀਆਂ ਦੇ ਲਈ ਰੇਲ ਪਟੜੀਆਂ ਤੋਂ ਆਪਣੇ ਧਰਨੇ ਹਟਾ ਲਏ ਸਨ ਪਰ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਦੀ ਆਵਾਜਾਈ ਰੋਕ ਕੇ ਆਪਣੇ ਛੋਟੇ ਪਣ ਦਾ ਸਬੂਤ ਦਿੱਤਾ ਹੈ।
ਗੜ੍ਹਦੀਵਾਲਾ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਰੱਦ ਹੋਣ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਇਸ ਲਈ ਪੰਜਾਬ ਦੀ ਹਰ ਕਿਸਾਨ ਜਥੇਬੰਦੀ ਪੂਰੀ ਤਰ੍ਹਾਂ ਦ੍ਰਿੜ ਸੰਕਲਪ ਹੈ।