ਸੁਲਤਾਨਪੁਰ ਲੋਧੀ ਬਣੇਗਾ ਸਮਾਰਟ ਸਿਟੀ, ਕੇਂਦਰ ਨੇ ਮੰਜ਼ੂਰ ਕੀਤੇ 135.5 ਕਰੋੜ ਰੁਪਏ

Thursday, Sep 12, 2019 - 09:01 PM (IST)

ਜਲੰਧਰ (ਜਸਪ੍ਰੀਤ)-ਕੇਂਦਰ ਸਰਕਾਰ ਨੇ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਬਣਾਉਣ ਲਈ ਅੱਜ 135.5 ਕਰੋੜ ਰੁਪਏ ਮੰਜ਼ੂਰ ਕੀਤੇ ਹਨ। ਇਹ ਜਾਣਕਾਰੀ ਅੱਜ ਹਰਸਿਮਰਤ ਕੌਰ ਬਾਦਲ ਨੇ ਆਪਣੇ ਟਵੀਟਰ ਅਕਾਊਂਟ 'ਤੇ ਦਿੱਤੀ ਹੈ।

ਦੱਸਣਯੋਗ ਹੈ ਕਿ 29 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਲਤਾਨਪੁਰ ਲੋਧੀ 'ਚ ਇਕ ਦੌਰੇ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਵ੍ਹਾਈਟ ਸਿਟੀ ਦਾ ਰੂਪ ਦੇਣ ਦਾ ਐਲਾਨ ਕੀਤਾ ਸੀ।


Karan Kumar

Content Editor

Related News