ਸਰਚ ਦੌਰਾਨ ਕੇਂਦਰੀ ਜੇਲ 'ਚੋਂ 3 ਮੋਬਾਇਲ ਤੇ ਸਿਮ ਕਾਰਡ ਬਰਾਮਦ

03/16/2020 6:10:49 PM

ਕਪੂਰਥਲਾ (ਭੂਸ਼ਣ)— ਕੇਂਦਰੀ ਜੇਲ ਕਪੂਰਥਲਾ ਅਤੇ ਜਲੰਧਰ 'ਚ ਬੀਤੀ ਰਾਤ ਸੀ. ਆਰ. ਪੀ. ਐੱਫ. ਦੀ ਮਦਦ ਨਾਲ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ 3 ਮੋਬਾਇਲ ਫੋਨ, ਸਿਮ ਕਾਰਡ ਅਤੇ ਬੈਟਰੀਆ ਬਰਾਮਦ ਕੀਤੀਆਂ ਗਈਆਂ ਹਨ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 3 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਪ੍ਰਵੀਨ ਸਿੰਹਾ ਦੇ ਹੁਕਮਾਂ 'ਤੇ ਸੂਬੇ ਭਰ ਦੀਆਂ ਜੇਲਾਂ 'ਚ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਕੇਂਦਰੀ ਜੇਲ ਜਲੰਧਰ ਅਤੇ ਕਪੂਰਥਲਾ ਦੇ ਸੁਪਰਿਡੈਂਟ ਬਲਜੀਤ ਸਿੰਘ ਘੁੰਮਣ ਦੀ ਨਿਗਰਾਨੀ 'ਚ ਬੀਤੀ ਰਾਤ ਸੀ. ਆਰ. ਪੀ. ਐੱਫ. ਦੀ ਮਦਦ ਨਾਲ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੀ ਮੁਹਿੰਮ ਚੱਲ ਰਹੀ ਸੀ।

ਇਹ ਵੀ ਪੜ੍ਹੋ: ਕੈਪਟਨ ਵਲੋਂ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼, ਗੈਂਗਸਟਰਾਂ ਤੇ ਮਾਫੀਆ ਨੂੰ ਦਿੱਤੀ ਵੱਡੀ ਚਿਤਾਵਨੀ

ਇਸ ਦੌਰਾਨ ਬੈਰਕ ਨੰਬਰ-4 ਦੇ ਕਮਰੇ ਨੰਬਰ 1 ਦੀ ਤਲਾਸ਼ੀ ਲੈਣ 'ਤੇ ਹਵਾਲਾਤੀ ਸੁਖਦੇਵ ਸਿੰਘ ਪੁੱਤਰ ਤਾਰਾ ਸਿੰਘ ਨਿਵਾਸੀ ਪਿੰਡ ਦੋਲੇਵਾਲ ਥਾਣਾ ਕੋਟ ਇਸੇਖਾਂ ਜ਼ਿਲਾ ਮੋਗਾ, ਹਵਾਲਾਤੀ ਜਗਤਾਰ ਪੁੱਤਰ ਤਰਸੇਮ ਸਿੰਘ ਵਾਸੀ ਬਗੋਵਾਲ ਥਾਣਾ ਕਿਲਾ ਲਾਲ ਥਾਣਾ ਗੁਰਦਾਸਪੁਰ ਅਤੇ ਕੈਦੀ ਸਬੋਧ ਮੇਹਤੋ ਪੁੱਤਰ ਗਾਸੀ ਮੇਹਤੋ ਵਾਸੀ ਚਟਨਾ ਝਾਰਖੰਡ ਤੋਂ 3 ਮੋਬਾਇਲ ਫੋਨ, ਬੈਟਰੀਆ ਅਤੇ ਸਿਮ ਕਾਰਡ ਬਰਾਮਦ ਹੋਏ। ਸਾਰੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਮੁਲਜਮਾਂ ਨੂੰ ਛੇਤੀ ਹੀ ਪ੍ਰੋਡੈਕਸ਼ਨ ਵਾਰੰਟ 'ਤੇ ਥਾਣਾ ਕੋਤਵਾਲੀ ਲਿਆਂਦਾ ਜਾਵੇਗਾ ਤਾਂਕਿ ਉਨ੍ਹਾਂ ਨੂੰ ਮੋਬਾਇਲ ਸਪਲਾਈ ਕਰਨ ਵਾਲੇ ਮੁਲਜ਼ਮਾਂ ਦੇ ਸੰਬੰਧ 'ਚ ਪੁੱਛਗਿੱਛ ਕੀਤੀ ਜਾ ਸਕੇ ।

ਇਹ ਵੀ ਪੜ੍ਹੋ: ਕੇਂਦਰੀ ਜੇਲ 'ਚੋਂ 5 ਮੋਬਾਇਲ ਫੋਨ, ਸਿਮ ਕਾਰਡ ਸਮੇਤ ਬੈਟਰੀਆਂ ਬਰਾਮਦ
ਇਹ ਵੀ ਪੜ੍ਹੋ: ਕੇਂਦਰੀ ਜੇਲ 'ਚੋਂ 4 ਮੋਬਾਇਲ ਫੋਨ ਤੇ 2 ਸਿਮ ਕਾਰਡ ਬਰਾਮਦ


shivani attri

Content Editor

Related News