ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੂਨਕਾਂ ਵਿਖੇ 29 ਨੂੰ ਹੋਵੇਗਾ ਸਮਾਗਮ

Saturday, Dec 26, 2020 - 05:02 PM (IST)

ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮੂਨਕਾਂ ਵਿਖੇ 29 ਨੂੰ ਹੋਵੇਗਾ ਸਮਾਗਮ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਜਸਵਿੰਦਰ)— ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਅਤੇ ਮਾਤਾ ਗੰਗਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਚਾਰ ਸਾਹਿਬਜ਼ਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਮੂਨਕਾਂ ਵਿਖੇ 29 ਦਸੰਬਰ ਨੂੰ ਹੋਵੇਗਾ।

PunjabKesari

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹੋਣ ਵਾਲੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਪ੍ਰਬੰਧਕ ਸੇਵਾਦਾਰ ਬਾਬਾ ਕੁਲਦੀਪ ਸਿੰਘ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਅਤੇ ਸੁਸਾਇਟੀ ਦੇ ਪ੍ਰਧਾਨ ਸਤਵੰਤ ਸਿੰਘ ਸਹਿਵਾਜਪੁਰ ਨੇ ਦੱਸਿਆ ਕਿ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਪੰਥ ਪ੍ਰਸਿੱਧ ਮਹਾਨ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ,ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਦਾ ਢਾਡੀ ਜਥਾ, ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ ਗਿਆਨੀ ਹਰਭਜਨ ਸਿੰਘ ਸੋਤਲੇ ਵਾਲੇ ਅਤੇ ਗਿਆਨੀ ਕੁਲਵਿੰਦਰ ਸਿੰਘ ਸਮਾਧਾਂ ਵਾਲੇ ਸਮੂਹ ਸੰਗਤਾਂ ਨੂੰ ਮਨੋਹਰ ਸ਼ਬਦ ਕੀਰਤਨ  ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ।

PunjabKesari

ਪ੍ਰਬੰਧਕ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਅਤੇ ਪਿੰਡ ਮੂਨਕਾਂ ਟਾਂਡਾ ਤੋਂ 3 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ ਅਤੇ ਇਸ ਅਸਥਾਨ ’ਤੇ  ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕਿਸੇ ਸਮੇਂ ਆਪਣੇ ਚਰਨ ਪਾ ਕੇ ਇਸ ਨਗਰ ਨੂੰ ਪਵਿੱਤਰ ਬਣਾਇਆ ਸੀ।

ਅੱਜ ਵੀ ਵੱਡੀ ਗਿਣਤੀ ’ਚ ਸੰਗਤਾਂ ਰੋਜ਼ਾਨਾ ਹੀ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ  ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਮਹਾਨ ਪਵਿੱਤਰ ਅਸਥਾਨ ’ਤੇ ਜਿੱਥੇ ਜੁਲਾਈ ਮਹੀਨੇ ਵਿਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਦਿਹਾੜਾ ਬੜੀ ਹੀ ਚੜ੍ਹਦੀ ਕਲਾ ਨਾਲ ਮਨਾਇਆ ਜਾਂਦਾ ਹੈ, ਉਥੇ ਹੀ ਸਿੱਖ ਪੰਥ ਨਾਲ ਸਬੰਧਤ ਮਹਾਨ ਦਿਹਾੜੇ ਅਤੇ ਹਰ ਮਹੀਨੇ ਮੱਸਿਆ ਦੇ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਜਾਂਦੇ ਹਨ।


author

shivani attri

Content Editor

Related News