ਚੱਬੇਵਾਲ ਜ਼ਿਮਨੀ ਚੋਣ: ਪੋਲਿੰਗ ਸਟਾਫ਼ ਦੀ ਹੋਈ ਪਹਿਲੀ ਰੈਂਡੇਮਾਈਜੇਸ਼ਨ

Wednesday, Oct 23, 2024 - 01:59 PM (IST)

ਹੁਸ਼ਿਆਰਪੁਰ (ਘੁੰਮਣ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ 205 ਪੋਲਿੰਗ ਬੂਥਾਂ ਲਈ ਸਟਾਫ਼ ਦਾ ਡਾਟਾ ਮਿਕਸਿੰਗ ਕਰਕੇ ਜ਼ਿਮਨੀ ਚੋਣ ਲਈ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਲਈ 1232 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ, ਜਿਸ ਵਿਚ 308 ਪੀ. ਆਰ. ਓ. ਅਤੇ 616 ਪੀ. ਓ. ਸ਼ਾਮਲ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 13 ਨਵੰਬਰ 2024 ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 30 ਅਕਤੂਬਰ 2024 ਹੈ। ਨਾਮਜ਼ਦਗੀ ਪੱਤਰ ਵਧੀਕ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਦਫ਼ਤਰ ਵਿਚ ਨਿਰਧਾਰਤ ਦਿਨਾਂ ਵਿਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਲਏ ਜਾਣਗੇ।

ਇਹ ਵੀ ਪੜ੍ਹੋ- ਕਪੂਰਥਲਾ 'ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਚੱਲੀ ਗੋਲ਼ੀ, ਬਜ਼ੁਰਗ ਨੂੰ ਗੁਆਉਣੀ ਪਈ ਜਾਨ

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਉੱਪ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਐੱਮ. ਸੀ. ਐੱਮ. ਸੀ. ਕਮੇਟੀ ਗਠਿਤ ਕਰਕੇ ਪੇਡ ਨਿਊਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਸੀ-ਵਿਜ਼ਿਲ ਐਪ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ, ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਡੀ. ਆਈ. ਓ. ਪ੍ਰਦੀਪ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਧੀਰਜ ਵਸ਼ਿਸ਼ਟ, ਚੋਣ ਕਾਨੂੰਨਗੋ ਦੀਪਕ ਕੁਮਾਰ, ਲਖਬੀਰ ਸਿੰਘ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ- ਨਿਹੰਗਾਂ ਨਾਲ ਵਿਵਾਦ ਦੌਰਾਨ ਕੁੱਲ੍ਹੜ ਪਿੱਜ਼ਾ ਕੱਪਲ ਦੀ ਨਵੀਂ ਵੀਡੀਓ ਆਈ ਸਾਹਮਣੇ, ਆਖੀ ਵੱਡੀ ਗੱਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News