ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਡੇਰਾ ਗੁਰੂਸਰ ਖੁੱਡਾ ਵਿਖੇ ਕਰਵਾਇਆ ਗਿਆ ਸਮਾਗਮ

01/14/2021 2:08:49 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) - ਚਾਲੀ (40) ਮੁਕਤਿਆਂ ਦੀ ਯਾਦ ਨੂੰ ਸਮਰਪਿਤ ਅਤੇ ਮਾਘੀ ਦੇ ਸਬੰਧ ਵਿਚ ਸਾਲਾਨਾ ਸਮਾਗਮ ਨਿਰਮਲੇ ਸੰਪਰਦਾਇ ਨਾਲ ਸਬੰਧਤ ਡੇਰਾ ਗੁਰੂਸਰ ਖੁੱਡਾ ਵਿਖੇ ਕਰਵਾਇਆ ਗਿਆ। ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਜੀ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਪੜ੍ਹੋ ਇਹ ਵੀ ਖ਼ਬਰ - Health Tips : ਸਰਵਾਈਕਲ ਤੇ ਗਰਦਨ ’ਚ ਹੋਣ ਵਾਲੇ ਦਰਦ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਪੜ੍ਹੋ ਇਹ ਖ਼ਬਰ 

ਇਸ ਤੋਂ ਬਾਅਦ ਕਥਾਵਾਚਕ ਭਾਈ ਜਸਪਾਲ ਸਿੰਘ, ਗਿਆਨੀ ਅਮਰਜੀਤ ਸਿੰਘ ਮੂਨਕਾਂ ਵਾਲੇ, ਢਾਡੀ ਜਥਾ ਗਿਆਨੀ ਗੁਰਦਿਆਲ ਸਿੰਘ ਲੱਖਪੁਰ, ਭਾਈ ਬਲਜੀਤ ਸਿੰਘ ਡੇਰਾ ਗੁਰੂਸਰ ਖੁੱਡਾ ਅਤੇ ਹੋਰਨਾਂ ਜਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ। 

PunjabKesari

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਇਨ੍ਹਾਂ ਗੱਲਾਂ ਨੂੰ ਕਦੇ ਨਾ ਕਰੋ ਨਜ਼ਰਅੰਦਾਜ਼, ਤਰੱਕੀ 'ਚ ਆ ਸਕਦੀਆਂ ਨੇ ਰੁਕਾਵਟਾਂ

ਇਸ ਮੌਕੇ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਸੇਵਾਦਾਰ ਮਹੰਤ ਤੇਜਾ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਲੜ ਲੱਗ ਕੇ ਸੇਵਾ ਤੇ ਸਿਮਰਨ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੇਵਾਦਾਰ ਸੁਖਜੀਤ ਸਿੰਘ ਖੁੱਡਾ, ਰਵਿੰਦਰ ਸਿੰਘ, ਕਰਤਾਰ ਸਿੰਘ, ਸਰਬਜੀਤ ਸਿੰਘ ਮੋਮੀ, ਜਸਪ੍ਰੀਤ ਸਿੰਘ, ਨਰਿੰਦਰ ਸਿੰਘ, ਲਸ਼ਕਰ ਸਿੰਘ, ਜਥੇਦਾਰ ਗੁਰਦੀਪ ਸਿੰਘ, ਬਲਜੀਤ ਸਿੰਘ, ਸਰਪੰਚ ਜਸਵੀਰ ਸਿੰਘ, ਜਸਵੀਰ ਸਿੰਘ ਖੁੱਡਾ, ਤਰਲੋਕ ਸਿੰਘ ਆਦਿ ਵੀ ਸਨ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ


rajwinder kaur

Content Editor

Related News