ਹੁਸ਼ਿਆਰਪੁਰ ਵਿਖੇ ਓਵਰਲੋਡਿਡ ਵਾਹਨਾਂ ਦੇ ਕੱਟੇ ਚਲਾਨ
Thursday, Oct 15, 2026 - 07:28 PM (IST)
ਹੁਸ਼ਿਆਰਪੁਰ (ਰਾਕੇਸ਼)-ਜ਼ਿਲ੍ਹਾ ਟ੍ਰੈਫਿਕ ਪੁਲਸ ਇੰਚਾਰਜ ਸੁਰਿੰਦਰ ਕੁਮਾਰ ਸ਼ਰਮਾ ਨੇ ਓਵਰਲੋਡਿਡ ਵਾਹਨਾਂ ਦੇ ਚਲਾਨ ਕੱਟਣੇ ਵੀ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਅੱਜ ਦੱਸਿਆ ਕਿ ਅਕਸਰ ਲੋਕਾਂ ਨੂੰ ਸ਼ਿਕਾਇਤ ਰਹਿੰਦੀ ਹੈ ਕਿ ਟਰਾਲੀ ਅਤੇ ਦੂਜੇ ਵਾਹਨ ਆਪਣੀ ਕੈਪੈਸਿਟੀ (ਸਮਰੱਥਾ) ਤੋਂ ਕਿਤੇ ਵੱਧ ਸਾਮਾਨ ਲੋਡ ਕਰ ਲੈਂਦੇ ਹਨ, ਜਿਸ ਕਾਰਨ ਪਿੱਛੇ ਆਉਣ ਵਾਲੇ ਵਾਹਨ ਨੂੰ ਕੁੱਝ ਵੀ ਦਿਖਾਈ ਨਹੀਂ ਦਿੰਦਾ ਅਤੇ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲਈ ਉਨ੍ਹਾਂ ਧੋਬੀ ਘਾਟ ਚੌਕ ਨੇੜੇ ਵਿਸ਼ੇਸ਼ ਨਾਕਾ ਲਗਾ ਕੇ ਓਵਰਲੋਡਿਡ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਉਨ੍ਹਾਂ ਦੇ ਚਲਾਨ ਕੱਟੇ।
ਉਨ੍ਹਾਂ ਕਿਹਾ ਕਿ ਜੋ ਟਰਾਲੀਆਂ ਜ਼ਰੂਰਤ ਤੋਂ ਵੱਧ ਲੱਕੜ ਲੋਡ ਕਰਦੀਆਂ ਹਨ, ਜੇਕਰ ਉਨ੍ਹਾਂ ’ਚੋਂ ਕਿਸੇ ਕਾਰਨ ਇਕ ਵੀ ਸ਼ਤੀਰ ਜਾਂ ਲੱਕੜ ਹੇਠਾਂ ਡਿੱਗ ਜਾਵੇ ਤਾਂ ਸਾਰੀ ਲੱਕੜ ਹੇਠਾਂ ਡਿੱਗਣ ਦਾ ਖ਼ਤਰਾ ਰਹਿੰਦਾ ਹੈ, ਜਿਸ ਨਾਲ ਪਿੱਛੇ ਆ ਰਹੇ ਵਾਹਨਾਂ ਨੂੰ ਖ਼ਤਰਾ ਬਣਿਆ ਰਹਿੰਦਾ ਹੈ। ਜੇਕਰ ਡਿੱਗਣ ਵਾਲੀ ਲੱਕੜ ਚਾਲਕ ਦੇ ਸਿਰ 'ਤੇ ਲੱਗ ਜਾਵੇ ਤਾਂ ਉਸ ਦੀ ਮੌਕੇ ’ਤੇ ਹੀ ਮੌਤ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਦਾ ਵਾਹਨ ਕਿੰਨਾ ਵਜ਼ਨ ਚੁੱਕਣ ਲਈ ਰਜਿਸਟਰਡ ਹੈ, ਉਸ ਤੋਂ ਵੱਧ ਕਿਸੇ ਵੀ ਵਸਤੂ ਨੂੰ ਲੋਡ ਕਰਨਾ ਕਾਨੂੰਨਨ ਅਪਰਾਧ ਹੈ। ਸ਼ਰਮਾ ਨੇ ਕਿਹਾ ਕਿ ਜ਼ਿਲਾ ਪੁਲਸ ਮੁਖੀ ਡਾ. ਸੰਦੀਪ ਕੁਮਾਰ ਮਲਿਕ ਟ੍ਰੈਫਿਕ ਵਿਵਸਥਾ ਦੀ ਪੂਰੀ ਮਾਨੀਟਰਿੰਗ ਕਰ ਰਹੇ ਹਨ, ਇਸ ਲਈ ਕਿਸੇ ਵੀ ਅਜਿਹੇ ਚਾਲਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਜੋ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਿਹਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ: ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
