ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Sunday, Jul 14, 2024 - 04:34 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀਆਂ ਹਦਾਇਤਾਂ ਅਨੁਸਾਰ ਅਤੇ ਡੀ. ਐੱਸ. ਪੀ. ਸ੍ਰੀ ਅਨੰਦਪੁਰ ਸਾਹਿਬ ਦੀ ਯੋਗ ਅਗਵਾਈ ਹੇਠ ਟ੍ਰੈਫਿਕ ਪੁਲਸ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ ਇਕ ਦਰਜਨ ਲੋਕਾਂ ਦੇ ਚਲਾਨ ਕੱਟੇ ਗਏ ।

ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਸ ਸ੍ਰੀ ਕੀਰਤਪੁਰ ਸਾਹਿਬ ਦੇ ਇੰਚਾਰਜ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਜਿੱਥੇ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਟ੍ਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣ ਲਈ ਵੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਜਿੱਥੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਤਾੜਨਾ ਕੀਤੀ ਜਾ ਰਹੀ ਹੈ ਉੱਥੇ ਹੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗ ਨੇ ਤਲਵਾਰਾਂ ਨਾਲ ਵੱਢਿਆ ਵਿਅਕਤੀ, ਵਜ੍ਹਾ ਜਾਣ ਹੋਵੋਗੇ ਹੈਰਾਨ

ਉਨ੍ਹਾਂ ਦੱਸਿਆ ਕਿ ਜਿੱਥੇ ਉਨ੍ਹਾਂ ਵੱਲੋਂ ਇਕ ਮੋਟਰਸਾਈਕਲ ’ਤੇ ਤਿੰਨ ਸਵਾਰੀਆਂ, ਬਿਨਾਂ ਹੈਲਮਟ , ਬਿਨਾਂ ਸੀਟ ਬੈਲਟ ਆਦਿ ਦੇ ਚਲਾਨ ਕੱਟੇ ਜਾ ਰਹੇ ਹਨ ਉਥੇ ਹੀ ਬਿਨਾਂ ਕਾਗਜਾਤ ਵਾਲੇ ਵਾਹਨਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ । ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਕਮਲਜੀਤ ਸਿੰਘ ਅਤੇ ਹੌਲਦਾਰ ਹਰਜਾਪ ਸਿੰਘ ਹਾਜ਼ਰ ਸਨ।
 

ਇਹ ਵੀ ਪੜ੍ਹੋ- 40 ਦਿਨਾਂ ’ਚ ਨਿਕਲੀ ਚੰਨੀ ਲਹਿਰ ਦੀ ਹਵਾ, ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਨਤੀਜਿਆਂ ’ਚ ਕਾਂਗਰਸ ਮੂਧੇ-ਮੂੰਹ ਡਿੱਗੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News