ਵਿਧਾਇਕ ਗਿਲਜੀਆਂ ਨੇ ਵਪਾਰ ਮੰਡਲ ਨੂੰ ਨਿਰਧਾਰਤ ਸਮੇਂ ਲਈ ਦੁਕਾਨਾਂ ਖੋਲ੍ਹਣ ਦਾ ਭਰੋਸਾ ਦਿਵਾਇਆ

05/07/2021 4:57:40 PM

ਟਾਂਡਾ ਉੜਮੁੜ (ਪੰਡਿਤ,ਮੋਮੀ) - ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਲੱਗੇ ਲਾਕਡਾਊਨ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਪ੍ਰਧਾਨਗੀ ਵਿੱਚ ਪੁਲਸ ਪ੍ਰਸ਼ਾਸਨ ਤੇ ਵਪਾਰ ਮੰਡਲ ਦੀ ਮੀਟਿੰਗ ਹੋਈ। ਜਿਸ ਵਿੱਚ ਕੋਰੋਨਾ ਮਹਾਮਾਰੀ ਦੀ ਇਸ ਔਖੀ ਘੜੀ ਵਿੱਚ ਪੁਲਸ ਪ੍ਰਸ਼ਾਸ਼ਨ ਨੇ ਕੌਂਸਲਰਾਂ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਮੁਖੀ ਟਾਂਡਾ ਬਿਕਰਮ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਵਪਾਰ ਮੰਡਲ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਪ੍ਰਤੀਨਿੱਧਾਂ ਨੇ ਕਰਫਿਊ ਦੌਰਾਨ ਜਿਨ੍ਹਾਂ ਦੁਕਾਨਾਂ ਨੂੰ ਪ੍ਰਸ਼ਾਸਨ ਨੇ ਬੰਦ ਕਰਨ ਲਈ ਕਿਹਾ ਹੈ, ਉਨ੍ਹਾਂ ਦੁਕਾਨਾਂ ਨੂੰ ਵੀ ਕੁਝ ਸਮੇਂ ਲਈ ਖੋਲ੍ਹਣ ਦਾ ਪ੍ਰਸਤਾਵ ਰੱਖਿਆ। ਵਪਾਰੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਧਾਇਕ ਗਿਲਜੀਆਂ ਨੇ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨੂੰ ਵੱਖ-ਵੱਖ ਦਿਨਾਂ ਅਤੇ ਨਿਰਧਾਰਤ ਸਮੇਂ ਲਈ ਸਾਰੀਆਂ ਦੁਕਾਨਾਂ ਖੋਲ੍ਹਣ ਦਾ ਵਿਸ਼ਵਾਸ਼ ਦਿਵਾਇਆ।

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਗੁਰਬਖਸ਼ ਸਿੰਘ ਧੀਰਫੀਲਡ, ਦੇਵ ਸ਼ਰਮਾ, ਰਾਜੀਵ ਕੁਕਰੇਜਾ, ਸ਼ਾਮ ਵਰਮਾ ਆਦਿ ਤੋਂ ਸੁਝਾਅ ਹਾਸਲ ਕਰਦੇ ਹੋਏ ਵਿਧਾਇਕ ਗਿਲਜੀਆਂ ਨੇ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੈ ਪਰ ਵਪਾਰੀਆਂ ਨੂੰ ਵੀ ਕੋਵਿਡ ਦੇ ਇਸ ਮੁਸ਼ਕਲ ਦੌਰ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਸਮਝਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਕੜੀ ਵਿੱਚ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦਾ ਉਦੇਸ਼ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਵਪਾਰ ਮੰਡਲ ਦੇ ਪ੍ਰਤੀਨਿਧੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਜੋ ਵੀ ਫੈਸਲਾ ਲੈਂਦਾ ਹੈ, ਉਸ ਵਿੱਚ ਉਹ ਪੂਰਨ ਸਹਿਯੋਗ ਕਰਨ। 

ਇਹ ਵੀ ਪੜ੍ਹੋ : ਜਲੰਧਰ: 80 ਸਾਲਾ ਸਹੁਰੇ ਨੇ ਨੂੰਹ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਵੀਡੀਓ ਵੇਖ ਪਤੀ ਵੀ ਹੋਇਆ ਹੈਰਾਨ

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਸੇਵਕ ਮਾਰਸ਼ਲ, ਸਾਬਕਾ ਪ੍ਰਧਾਨ ਹਰੀ ਕ੍ਰਿਸ਼ਨ ਸੈਣੀ,ਮੀਤ ਪ੍ਰਧਾਨ ਸੁਰਿੰਦਰ ਜੀਤ ਸਿੰਘ ਬਿੱਲੂ, ਜਗਜੀਵਨ ਜੱਗੀ, ਰਾਕੇਸ਼ ਬਿੱਟੂ, ਰਾਜੇਸ਼ ਲਾਡੀ, ਬਾਬੂ ਰੂਪ ਲਾਲ, ਆਸ਼ੂ ਵੈਦ, ਕ੍ਰਿਸ਼ਨ ਬਿੱਟੂ, ਲਖਵਿੰਦਰ ਸਿੰਘ ਮੁਲਤਾਨੀ, ਮੰਜੂ ਖੰਨਾ, ਵਿਨੋਦ ਖੋਸਲਾ ਸੁੰਦਰੀ, ਡਾ. ਬਲਦੇਵ ਰਾਜ, ਕ੍ਰਿਸ਼ਨ ਬਿੱਟੂ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : NRI ਪਤੀ ਦੀ ਹੈਵਾਨੀਅਤ, ਦੁਖੀ ਪਤਨੀ ਨੇ ਧੀ ਸਣੇ ਬੱਸ ਅੱਡੇ ਗੁਜ਼ਾਰੀ ਰਾਤ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News